ਦੇਸ਼ ਦਾ ਮਾਹੌਲ ਖਰਾਬ ਕਰਨ ਲਈ ਭਾਜਪਾ ਜ਼ਿੰਮੇਵਾਰ: ਭੁਟਾਲ

ਦੇਸ਼ ਦਾ ਮਾਹੌਲ ਖਰਾਬ ਕਰਨ ਲਈ ਭਾਜਪਾ ਜ਼ਿੰਮੇਵਾਰ: ਭੁਟਾਲ

ਲਹਿਰਾਗਾਗਾ ’ਚ ਮੋਦੀ ਤੇ ਹਰਿਆਣਾ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕਰਦੀਆਂ ਹੋਈਆਂ ਔਰਤਾਂ।-ਫੋਟੋ: ਭਾਰਦਵਾਜ

ਪੱਤਰ ਪ੍ਰੇਰਕ
ਲਹਿਰਾਗਾਗਾ, 25 ਨਵੰਬਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਮੋਦੀ ਦੀ ਸ਼ੈਅ ’ਤੇ ਕਿਸਾਨਾਂ ਲਈ ਸਰਹੱਦ ਸੀਲ ਕਰਨ ਦੀ ਸਖਤ ਆਲੋਚਨਾ ਕਰਦੇ ਹੋਏ ਮੋਦੀ ਤੇ ਹਰਿਆਣਾ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕੀਤਾ ਤੇ ਜਥੇਬੰਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰਿਆਣਾ ’ਚੋਂ ਵੀ ਕੋਈ ਵਾਹਨ/ਗੱਡੀ ਪੰਜਾਬ ’ਚ ਨਾ ਵੜਨ ਦੇਣ ਦੀ ਯੋਜਨਾ ਉਲੀਕੀ ਜਾ ਰਹੀ ਹੈ ਜਿਸ ਨਾਲ ਦੇਸ਼ ਦਾ ਮਾਹੌਲ ਖਰਾਬ ਹੋ ਸਕਦਾ ਜਿਸ ਲਈ ਭਾਜਪਾ ਜ਼ਿੰਮੇਵਾਰ ਹੋਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰੰਘ ਭੁਟਾਲ, ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੋਰ ਤੇ ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ ਨੇ ਹਰਿਆਣਾ ਸਰਕਾਰ ਦੀ ਪੰਜਾਬ ਦੇ ਕਿਸਾਨਾਂ ਨੂੰ ਸਰਹੱਦਾਂ ’ਤੇ ਰੋਕਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਚਲੋ ਸੰਘਰਸ਼ ਨਿਰੋਲ ਕਿਸਾਨੀ ਹੈ ਇਸ ’ਚ ਕਿਸੇ ਰਾਜਸੀ ਪਾਰਟੀ ਨੂੰ ਵੋਟਾਂ ਖਾਤਰ ਸ਼ਿਰਕਤ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਹਰਿਆਣਾ ਸਰਕਾਰ ਨੇ ਨਾਕੇਬੰਦੀ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਰੋਕਿਆ ਹੈ ਪਰ ਹਰਿਆਣਾ ਦੇ ਪਿੰਡਾਂ ਦੇ ਕਿਸਾਨ ਉਨ੍ਹਾਂ ਲਈ ਖਾਣ ਪੀਣ ਦਾ ਲੰਗਰ, ਸਬਜ਼ੀਆਂ, ਦੁੱਧ ਤੇ ਹੋਰ ਸਾਮਾਨ ਸਰਹੱਦਾਂ ’ਤੇ ਦੇ ਕੇ ਏਕੇ ਦਾ ਸਬੂਤ ਦੇ ਰਹੇ ਹਨ ਤੇ ਜਥੇਬੰਦੀ ਦੇ ਆਗੂ ਹਰਿਆਣਾ ਕੋਲ ਪਿੰਡਾਂ ’ਚ ਦਿੱਲੀ ਚਲੋ ਸੰਘਰਸ਼ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਖੇਤੀ ਨੂੰ ਬਚਾਉਣ ਲਈ ਕਰੋ ਜਾਂ ਮਰੋ ਅਧੀਨ ਦਿੱਲੀ ਜਾ ਕੇ ਆਪਣੀ ਮੰਗ ਮੰਗਵਾਉਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਸੰਘਰਸ਼ ਲਈ ਮਹੀਨੇ ਭਰ ਦੇ ਖਾਣ ਪੀਣ ਦਾ ਪ੍ਰਬੰਧ ਕਰਕੇ ਨਾਲ ਲੈ ਕੇ ਜਾ ਰਹੇ ਹਨ। ਉਧਰ, ਰਿਲਾਇੰਸ ਪੰਪ ਅੱਗੇ ਧਰਨਾ 56 ਦਿਨ ’ਚ ਦਾਖਲ ਹੋ ਗਿਆ। ਬਲਾਕ ਪ੍ਰਧਾਨ ਧਰਮਿੰਦਰ ਸਿੰਘ, ਹਰਜੀਤ ਸਿੰਘ ਭੁਟਾਲ, ਰਾਮ ਸਿੰਘ ਆਦਿ ਨੇ ਕਿਹਾ ਕਿ ਮੋਦੀ ਕਿਸਾਨ ਦੇਸ਼ ਦੇ ਅੰਨਦਾਤਿਆਂ ਨੂੰ ਵੰਗਾਰ ਰਹੀ ਹੈ ਤੇ ਕਿਸਾਨਾਂ ਨੇ ਅੰਗਰੇਜ਼ਾਂ ਦੀ ਈਨ ਨਹੀਂ ਮੰਨੀ ਤੇ ਮੋਦੀ ਕਿਹੜੇ ਬਾਗ ਦੀ ਮੂਲੀ ਹੈ। ਉਲਟੇ ਮੋਦੀ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਬਲਾਕ ਦੀਆਂ ਦਰਜਨਾਂ ਟਰਾਲੀਆਂ ਕਾਫਲੇ ਦੇ ਰੂਪ ’ਚ ਸਾਮਾਨ ਸਣੇ ਅੱਜ ਵੀ ਰਵਾਨਾ ਹੋ ਰਹੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All