DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ ਇਕੱਲੇ ਲੜੇਗੀ ਵਿਧਾਨ ਸਭਾ ਚੋਣਾਂ: ਭਾਟੀਆ

ਨਸ਼ਾ ਮੁਕਤ ਯਾਤਰਾ ’ਚ ਨਾ ਕੈਪਟਨ ਪੁੱਜੇ ਨਾ ਜਾਖੜ; ਸਥਾਨਕ ਆਗੂਆਂ ਨੇ ਵੀ ਬਣਾਈ ਦੂਰੀ

  • fb
  • twitter
  • whatsapp
  • whatsapp
featured-img featured-img
ਰੈਲੀ ਨੂੰ ਸੰਬੋਧਨ ਕਰਦਾ ਹੋਇਆ ਰਾਜ ਸਭਾ ਮੈਂਬਰ ਸੰਜੈ ਭਾਟੀਆ। -ਫੋਟੋ: ਰਾਜੇਸ਼ ਸੱਚਰ
Advertisement

ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਪਟਿਆਲਾ ਪੁੱਜੀ, ਜਿਸ ਦੀ ਅਗਵਾਈ ਰਾਜ ਸਭਾ ਮੈਂਬਰ ਸੰਜੈ ਭਾਟੀਆ ਨੇ ਕੀਤੀ ਅਤੇ ਪ੍ਰਧਾਨਗੀ ਸਾਬਕਾ ਮੰਤਰੀ ਪਰਨੀਤ ਕੌਰ ਨੇ ਸੰਭਾਲੀ। ਰੋਹਟੀ ਪੁਲ ਅਤੇ ਖੰਡਾ ਚੌਕ ਵਿੱਚ ਵਰਕਰਾਂ ਨੇ ਯਾਤਰਾ ਦਾ ਸਵਾਗਤ ਕੀਤਾ। ਹਾਲਾਂਕਿ, ਚਰਚਾ ਰਹੀ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਇਸ ਮੌਕੇ ਪਹੁੰਚਣਗੇ, ਪਰ ਦੋਵੇਂ ਆਗੂ ਨਹੀਂ ਆਏ। ਇਸ ਦੌਰਾਨ ਭਾਜਪਾ ਦਾ ਅੰਦਰੂਨੀ ਕਲੇਸ਼ ਵੀ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆ ਗਿਆ ਜਦੋਂ ਸਾਬਕਾ ਸੂਬਾ ਬੁਲਾਰੇ ਭੁਪੇਸ਼ ਅਗਰਵਾਲ ਅਤੇ ਮਹਿਲਾ ਆਗੂ ਸੁਖਵਿੰਦਰ ਕੌਰ ਨੌਲੱਖਾ ਸਮੇਤ ਕਈ ਸ਼ਹਿਰੀ ਆਗੂ ਇਸ ਪ੍ਰੋਗਰਾਮ ਤੋਂ ਦੂਰ ਰਹੇ, ਜਿਸ ਨੂੰ ਸਥਾਨਕ ਆਗੂਆਂ ਵੱਲੋਂ ਬਾਈਕਾਟ ਵਜੋਂ ਦੇਖਿਆ ਜਾ ਰਿਹਾ ਹੈ।

ਪਟਿਆਲਾ ਵਿੱਚ ਪਹੁੰਚਣ ’ਤੇ ਸੰਜੈ ਭਾਟੀਆ ਨੇ ਸਪੱਸ਼ਟ ਕੀਤਾ ਕਿ ਭਾਜਪਾ ਅਗਲੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ ਅਤੇ ਸੱਤਾ ਵਿੱਚ ਆਉਂਦਿਆਂ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਇਸ ਮੌਕੇ ਜੈਇੰਦਰ ਕੌਰ, ਗੁਰਤੇਜ ਸਿੰਘ ਢਿੱਲੋਂ, ਸਤਬੀਰ ਸਿੰਘ ਖੱਟੜਾ ਅਤੇ ਅਨਿਲ ਸਰੀਨ ਸਮੇਤ ਕਈ ਆਗੂ ਹਾਜ਼ਰ ਸਨ। ਉੱਧਰ, ਭੁਪੇਸ਼ ਅਗਰਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇਸ ਅਹਿਮ ਪ੍ਰੋਗਰਾਮ ਦਾ ਕੋਈ ਸੱਦਾ ਨਹੀਂ ਮਿਲਿਆ, ਜਿਸ ਕਰ ਕੇ ਉਨ੍ਹਾਂ ਅਤੇ ਹੋਰਨਾਂ ਆਗੂਆਂ ਨੇ ਪ੍ਰੋਗਰਾਮ ਤੋਂ ਕਿਨਾਰਾ ਕਰਨਾ ਹੀ ਬਿਹਤਰ ਸਮਝਿਆ।

Advertisement

ਲਹਿਰਾਗਾਗਾ (ਰਮੇਸ਼ ਭਾਰਦਵਾਜ): ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਦਾ ਇੱਥੇ ਪਹੁੰਚਣ ’ਤੇ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਅਤੇ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ ਨੇ ਸਵਾਗਤ ਕੀਤਾ।

Advertisement

ਸੰਦੌੜ (ਮੁਕੰਦ ਸਿੰਘ ਚੀਮਾ): ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ’ ਦਾ ਸੰਦੌੜ ਪਹੁੰਚਣ ’ਤੇ ਮੀਂਹ ਦੇ ਬਾਵਜੂਦ ਪਾਰਟੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਦਿੱਲੀ ਦੇ ਵਿਧਾਇਕ ਰਾਜ ਕੁਮਾਰ ਭਾਟੀਆ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਾ ਘਟਣ ਦੀ ਬਜਾਏ ਘਰ-ਘਰ ਪਹੁੰਚ ਚੁੱਕਿਆ ਹੈ। ਯਾਤਰਾ ਦੌਰਾਨ ਜਲੰਧਰ ਦੀ ਟੀਮ ਵੱਲੋਂ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜਗਤ ਕਥੂਰੀਆ, ਦਰਸ਼ਨ ਸਿੰਘ ਉਪਲ ਅਤੇ ਗੁਰਦੀਪ ਸਿੰਘ ਗੋਸ਼ਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

ਨਾਭਾ (ਮੋਹਿਤ ਸਿੰਗਲਾ): ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਨਾਭਾ ਪੁੱਜੇ ਰਾਜ ਸਭਾ ਮੈਂਬਰ ਸੰਜੈ ਭਾਟੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਨਸ਼ਾ ਭਾਵੇਂ ਕੌਮਾਂਤਰੀ ਸਮੱਸਿਆ ਹੈ, ਪਰ ਪੰਜਾਬ ਸਰਕਾਰ ਸੂਬੇ ਦੇ ਅੰਦਰ ਨਸ਼ਿਆਂ ਦੀ ਹੋਮ ਡਿਲਿਵਰੀ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।

Advertisement
×