DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab ਵਿਚ 2027 ਵਿੱਚ ਭਾਜਪਾ ਸਰਕਾਰ ਬਣੇਗੀ: Ravneet Bittu

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਹੁਦਰੀਆਂ ਨਾ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement

ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਹੱਦ ਵਿੱਚ ਰਹਿਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਨਤੀਜੇ ਭੁਗਤਣੇ ਪੈਣਗੇ। ਉਂਝ ਉਨ੍ਹਾਂ ਨੇ ਲੋਕਲ ਅਧਿਕਾਰੀਆਂ ਵੱਲੋਂ ਕਿਸੇ ਵੀ ਵਿਰੋਧੀ ਧਿਰ ਦੇ ਉਮੀਦਵਾਰ ਦੇ ਕਾਗਜ਼ ਰੱਦ ਨਾ ਕਰਨ ਦੀ ਪ੍ਰਸੰਸਾ ਵੀ ਕੀਤੀ।

ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਭਾਜਪਾ ਗੱਠਜੋੜ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਸਦਕਾ ਬੰਗਾਲ ਤੋਂ ਬਾਅਦ ਪੰਜਾਬ ਵਿੱਚ ਵੀ ਨਿਰੋਲ ਭਾਜਪਾ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੌਰਾਨ ਪੰਜਾਬ ਦੀ ਹਰ ਫਰੰਟ ’ਤੇ ਹੋਈ ਬਰਬਾਦੀ ਨੂੰ ਭਾਜਪਾ ਦੀ ਡਬਲ ਇੰਜਣ ਸਰਕਾਰ ਹੀ ਸੁਧਾਰ ਸਕਦੀ ਹੈ।

Advertisement

ਉਨ੍ਹਾਂ ਕਿਸਾਨ ਮੋਰਚੇ ਸਬੰਧੀ ਕਿਹਾ ਕਿ ਉਹ ਵੀ ਕਿਸਾਨੀ ਧਰਨੇ ’ਤੇ ਬੈਠੇ ਸਨ ਪਰ ਹੁਣ ਮੋਦੀ ਸਰਕਾਰ ਵੱਲੋਂ ਸਾਰੇ ਕਿਸਾਨੀ ਮੁੱਦੇ ਹੱਲ ਕਰ ਦਿੱਤੇ ਗਏ ਹਨ।

Advertisement

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਜੀਵਨ ਗਰਗ, ਗੁਰਤੇਜ ਸਿੰਘ ਝਨੇੜੀ, ਰਾਮ ਸਿੰਘ ਮੱਟਰਾਂ, ਪ੍ਰਸ਼ੋਤਮ ਦਾਸ ਕੁੱਕੂ, ਪਰਵਿੰਦਰ ਵਰਮਾ ਸਮੇਤ ਭਾਜਪਾ ਉਮੀਦਵਾਰ ਵੀ ਹਾਜ਼ਰ ਸਨ।

Advertisement
×