ਬੀਕੇਯੂ ਉਗਰਾਹਾਂ ਦੀ ਮੀਟਿੰਗ
ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ,...
ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਕਰਮ ਚੰਦ ਪੰਨਵਾਂ ਤੇ ਸਤਵਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਯੂਨੀਅਨ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਲਈ ਪਿੰਡਾਂ ’ਚ ਨਵੀਂ ਮੈਂਬਰਸ਼ਿਪ ਅਨੁਸਾਰ ਨਵੀਆਂ ਕਮੇਟੀਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਕਿਸਾਨ ਆਗੂਆਂ ਨੇ 25 ਜੁਲਾਈ ਨੂੰ ਅਨਾਜ ਮੰਡੀ ਸੰਗਰੂਰ ਦੀ ਰੈਲੀ ਵਿੱਚ ਪੁੱਜਣ ਦਾ ਸੱਦਾ ਦਿੱਤਾ। -ਪੱਤਰ ਪ੍ਰੇਰਕ