ਬੀਕੇਯੂ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਮਸਤੂਆਣਾ ਸਾਹਿਬ ਵਿੱਚ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲ੍ਹਿਆਂ ਦੇ ਆਗੂਆਂ ਨੇ ਹਿੱਸਾ ਲਿਆ। ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਮਸਤੂਆਣਾ ਸਾਹਿਬ ਵਿੱਚ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲ੍ਹਿਆਂ ਦੇ ਆਗੂਆਂ ਨੇ ਹਿੱਸਾ ਲਿਆ। ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ‘ਜ਼ਮੀਨ ਬਚਾਓ ਮੋਰਚੇ’ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਦੀ ਬਰਸੀ ਉਨ੍ਹਾਂ ਦੇ ਪਿੰਡ ਚੱਕ ਅਲੀਸ਼ੇਰ ਵਿੱਚ 11 ਅਕਤੂਬਰ ਨੂੰ ਮਨਾਈ ਜਾਵੇਗੀ। ਇਸ ਮੌਕੇ ਬਰਸੀ ਸਮਾਗਮ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਪਿਛਲੇ ਸਮੇਂ ਦੌਰਾਨ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਕਰਨ ਦੀ ਸਮੀਖਿਆ ਕੀਤੀ ਗਈ। ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਹੜ੍ਹ ਪੀੜਤਾਂ ਦੀਆਂ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 8 ਅਕਤੂਬਰ ਨੂੰ ਸਾਰੇ ਪੰਜਾਬ ਵਿੱਚ ਡੀਸੀ ਦਫਤਰਾਂ ਤੇ ਧਰਨੇ ਦਿੱਤੇ ਜਾ ਰਹੇ ਹਨ।
Advertisement
Advertisement
×