DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ekta Ugrahan: ਅਮਰੀਕਾ ਨਾਲ ਸਮਝੌਤਾ ਨਾ ਕਰੇ ਕੇਂਦਰ: ਉਗਰਾਹਾਂ

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫੱਗੂਵਾਲਾ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਜਗਤਾਰ ਸਿੰਘ...

  • fb
  • twitter
  • whatsapp
  • whatsapp
featured-img featured-img
ਪਿੰਡ ਫੱਗੂਵਾਲਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫੱਗੂਵਾਲਾ ਵਿੱਚ ਹੋਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਾਮਰਾਜੀ ਤਾਕਤਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ੇ ਦੇਣ ਲਈ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕਰਵਾਉਣ, ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ, ਕਿਸਾਨਾਂ ਸਿਰ ਚੜਿ੍ਹਆ ਕਰਜ਼ਾ ਖ਼ਤਮ ਕਰਵਾਉਣ ਅਤੇ ਜ਼ਮੀਨਾਂ ਦੇ ਮਾਲਕੀ ਹੱਕਾਂ ਦਿਵਾਉਣ ਲਈ 5 ਅਕਤੂਬਰ ਨੂੰ ਪੰਜਾਬ ਭਰ ਵਿੱਚ ਡੀ ਸੀ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ’ਤੇ ਅੰਦੋਲਨਾਂ ਦੌਰਾਨ ਪਾਏ ਕੇਸ ਅਤੇ ਪਿਛਲੇ ਸਾਲਾਂ ਵਿੱਚ ਪਰਾਲੀ ਫੂਕਣ ਸਬੰਧੀ ਦਰਜ ਕੀਤੇ ਕੇਸ ਰੱਦ ਕਰਵਾਉਣ ਲਈ ਵੀ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਕਸ਼ਮੀਰ ਸਿੰਘ ਆਲੋਅਰਖ, ਸਤਵਿੰਦਰ ਸਿੰਘ ਘਰਾਚੋਂ ਸਣੇ ਅਤੇ ਵੱਡੀ ਗਿਣਤੀ ਔਰਤਾਂ ਹਾਜ਼ਰ ਸਨ।

Advertisement

ਪਟਿਆਲਾ (ਰਵੇਲ ਸਿੰਘ ਭਿੰਡਰ): ਬੀ ਕੇ ਸੂ (ਏਕਤਾ)-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ| ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨੀ ਮਸਲਿਆਂ ਨੂੰ ਹੱਲ ਨਾ ਕੀਤਾ ਤਾਂ 5 ਅਕਤੂਬਰ ਨੂੰ ਸਮੂਹ ਡੀ ਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ| ਉਹ ਇੱਥੋਂ ਨੇੜਲੇ ਪਿੰਡ ਡਰੌਲੀ ਵਿੱਚ ਜਗਦੀਪ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਰੱਖੀ ਜਥੇਬੰਦੀ ਦੀ ਬੈਠਕ ਦੌਰਾਨ ਸੰਬੋਧਨ ਕਰ ਰਹੇ ਸਨ। ਸ੍ਰੀ ਉਗਰਾਹਾਂ ਨੇ ਕਿਹਾ ਕਿ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਘੋਲ ਵਿੱਚ ਵੱਡੀ ਕਿਸਾਨਾਂ ਦੀ ਸ਼ਮੂਲੀਅਤ ਕਰਨੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 5 ਅਕਤੂਬਰ ਨੂੰ ਸਮੂਹ ਜ਼ਿਲ੍ਹਾ ਹੈੱਡ ਕੁਆਰਟਰਜ਼ ਦੇ ਘਿਰਾਓ ਕੀਤੇ ਜਾਣਗੇ| ਮੀਟਿੰਗ ਵਿੱਚ ਵੱਖ-ਵੱਖ ਬਲਾਕ ਆਗੂਆਂ ਨੇ ਪਿੰਡਾਂ ਵਿੱਚ ਪ੍ਰਚਾਰ ਤੇ ਲਾਮਬੰਦੀ ਕਰ ਕੇ ਵੱਡੀ ਗਿਣਤੀ ਵਿੱਚ 5 ਨੂੰ ਪਟਿਆਲਾ ਪੁੱਜਣ ਦਾ ਫ਼ੈਸਲਾ ਕੀਤਾ। ਇਸ ਮੌਕੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾ ਝਾੜ, ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ, ਜਗਮੇਲ ਸਿੰਘ ਗਾਜੇਵਾਲ, ਜ਼ਿਲ੍ਹਾ ਸੰਗਠਨ ਸਕੱਤਰ ਬਲਰਾਜ ਜ਼ੋਸ਼ੀ, ਭਰਪੂਰ ਸਿੰਘ ਗਾਜੇਵਾਸ, ਹਰਦੀਪ ਡਰੋਲੀ, ਜਸਵਿੰਦਰ ਸਿੰਘ ਸਾਲੂਵਾਲ, ਮਨਦੀਪ ਬਾਰਨ, ਅਵਤਾਰ ਸਿੰਘ ਬੁਰੜ, ਅਵਤਾਰ ਫੱਗਣ ਮਾਜਰਾ ਵੀ ਸ਼ਾਮਲ ਸਨ|

Advertisement

Advertisement
×