ਬੀ ਕੇ ਯੂ ਏਕਤਾ ਉਗਰਾਹਾਂ ਵੱਲੋਂ ਕੇਂਦਰ ਖ਼ਿਲਾਫ਼ ਪਿੰਡਾਂ ਵਿੱਚ ਰੈਲੀਆਂ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਅੱਜ ਦੂਜੇ ਦਿਨ ਵੱਖ-ਵੱਖ ਪਿੰਡਾਂ ਅੰਦਰ ਰੈਲੀਆਂ ਕੀਤੀਆਂ ਗਈਆਂ। ਕਿਸਾਨ ਆਗੂ ਬਹਾਦਰ ਸਿੰਘ ਭੂਟਾਲ ਖੁਰਦ ਨੇ ਪਿੰਡ ਲਹਿਲ ਖੁਰਦ ਵਿਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਅੱਜ ਦੂਜੇ ਦਿਨ ਵੱਖ-ਵੱਖ ਪਿੰਡਾਂ ਅੰਦਰ ਰੈਲੀਆਂ ਕੀਤੀਆਂ ਗਈਆਂ। ਕਿਸਾਨ ਆਗੂ ਬਹਾਦਰ ਸਿੰਘ ਭੂਟਾਲ ਖੁਰਦ ਨੇ ਪਿੰਡ ਲਹਿਲ ਖੁਰਦ ਵਿਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸਬੰਧੀ ਇੱਕ ਬਿੱਲ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ, ਇਹ ਬਿੱਲ ਕਾਨੂੰਨ ਦਾ ਰੂਪ ਧਾਰ ਕੇ ਬਿਜਲੀ ਨੂੰ ਕਾਰਪੋਰੇਟ ਜਗਤ ਦੇ ਹਵਾਲੇ ਕਰਨ ਵਾਸਤੇ ਅਹਿਮ ਰੋਲ ਅਦਾ ਕਰੇਗਾ। ਜੇਕਰ ਬਿਜਲੀ ਦਾ ਨਿੱਜੀਕਰਨ ਹੋ ਜਾਂਦਾ ਹੈ ਤਦ ਬਿਜਲੀ ਬਹੁਤ ਮਹਿੰਗੀ ਹੋ ਜਾਵੇਗੀ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ। ਬਿਜਲੀ ਨੂੰ ਪ੍ਰਾਈਵੇਟ ਹੋਣ ਤੋਂ ਬਚਾਉਣ ਵਾਸਤੇ ਅੱਠ ਦਸੰਬਰ ਨੂੰ ਪੂਰੇ ਪੰਜਾਬ ਅੰਦਰ ਐਸ ਡੀ ਓ ਦਫਤਰਾਂ ਅੱਗੇ ਇੱਕ ਦਿਨ ਦੇ ਰੋਸ ਧਰਨੇ ਦਿੱਤੇ ਜਾਣਗੇ। ਇਸੇ ਕੜੀ ਵਜੋਂ ਇਸੇ ਦਿਨ ਲਹਿਰਾ ਗਾਗਾ ਵਿਚ ਬਿਜਲੀ ਬੋਰਡ ਦੇ ਦੋ ਐਸ ਡੀ ਓ ਦਫਤਰਾਂ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।
Advertisement
Advertisement
