ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਦੀ ਕਰੰਟ ਲੱਗਣ ਕਾਰਨ ਮੌਤ
ਪੱਤਰ ਪ੍ਰੇਰਕ ਮਾਲੇਰਕੋਟਲਾ, 30 ਜੂਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਦੇ ਮੋਹਰੀ ਆਗੂ ਅਤੇ ਪਿੰਡ ਹਥੋਆ ਇਕਾਈ ਦੇ ਪ੍ਰਧਾਨ ਕਰਮਜੀਤ ਸਿੰਘ ਹਥੋਆ ਦੀ ਐਤਵਾਰ ਦੇਰ ਸ਼ਾਮ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਹ ਆਪਣੇ ਘਰ ਗਊਆਂ ਦੇ ਸ਼ੈੱਡ...
Advertisement
ਪੱਤਰ ਪ੍ਰੇਰਕ
ਮਾਲੇਰਕੋਟਲਾ, 30 ਜੂਨ
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਦੇ ਮੋਹਰੀ ਆਗੂ ਅਤੇ ਪਿੰਡ ਹਥੋਆ ਇਕਾਈ ਦੇ ਪ੍ਰਧਾਨ ਕਰਮਜੀਤ ਸਿੰਘ ਹਥੋਆ ਦੀ ਐਤਵਾਰ ਦੇਰ ਸ਼ਾਮ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਹ ਆਪਣੇ ਘਰ ਗਊਆਂ ਦੇ ਸ਼ੈੱਡ ’ਚ ਲੱਗੇ ਪੱਖੇ ਦੀ ਤਾਰ ਮੁਰੰਮਤ ਕਰ ਰਹੇ ਸੀ। ਕਿਸਾਨ ਆਗੂ ਦੇ ਪਰਿਵਾਰ ਵਿੱਚ ਪਿੱਛੇ ਪਤਨੀ, ਪੁੱਤਰ ਅਤੇ ਧੀ ਹੈ। ਪ੍ਰਧਾਨ ਕਰਮਜੀਤ ਸਿੰਘ ਹਥੋਆ ਦੀ ਮ੍ਰਿਤਕ ਦੇਹ ਦਾ ਅੱਜ ਜ਼ਿਲ੍ਹੇ ਭਰ ਤੋਂ ਪਹੁੰਚੇ ਵੱਡੀ ਗਿਣਤੀ ਕਿਸਾਨਾਂ, ਰਿਸਤੇਦਾਰਾਂ ਅਤੇ ਸ਼ਨੇਹੀਆਂ ਦੀ ਮੌਜੂਦਗੀ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਪ੍ਰਧਾਨ ਕਰਮਜੀਤ ਸਿੰਘ ਹਥੋਆ ਦੀ ਦੇਹ ’ਤੇ ਜਥੇਬੰਦੀ ਦਾ ਝੰਡਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ।
Advertisement
×