DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BKU Ekta Ugrahan: ਕਿਸਾਨੀ ਹਿੱਤਾਂ ਲਈ ਸੰਘਰਸ਼ ਜਾਰੀ ਰੱਖਾਂਗੇ: ਉਗਰਾਹਾਂ

ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੈਂਡ ਪੂਲਿੰਗ ਨੀਤੀ ਵਿੱਚ ਕੀਤੀਆਂ ਤਬਦੀਲੀਆਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਮੁੱਖ ਮੰਤਰੀ...

  • fb
  • twitter
  • whatsapp
  • whatsapp
Advertisement

ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੈਂਡ ਪੂਲਿੰਗ ਨੀਤੀ ਵਿੱਚ ਕੀਤੀਆਂ ਤਬਦੀਲੀਆਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਉਗਰਾਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਵੱਲੋਂ ਨਵੀਂ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤਹਿਤ ਜ਼ਮੀਨ ਬਦਲੇ ਮਿਲਣ ਵਾਲੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਏਰੀਏ ਅਨੁਸਾਰ ਕਮਰਸ਼ੀਅਲ ਪਲਾਟ ਪ੍ਰਤੀ ਏਕੜ ਬਦਲੇ ਪਹਿਲਾਂ ਮਿਲਣ ਵਾਲੇ 200 ਵਰਗ ਗਜ਼ ਨੂੰ ਵਧਾ ਕੇ 210 ਵਰਗ ਗਜ਼ ਕੀਤਾ ਗਿਆ ਹੈ। ਦੂਜੀ ਸ਼੍ਰੇਣੀ ਤਹਿਤ ਰਿਹਾਇਸ਼ੀ ਪਲਾਟ ਪਹਿਲਾਂ ਦੇ 1600 ਵਰਗ ਗਜ਼ ਤੋਂ ਵਧਾ ਕੇ 1630 ਅਤੇ 800 ਤੋਂ ਵਧਾ ਕੇ 840 ਵਰਗ ਗਜ਼ ਕਰਨ ਦਾ ਫ਼ਸਲਾ ਹੋਇਆ ਹੈ ਜੋ ਮਮੂਲੀ ਵਾਧਾ ਹੈ। ਉਨ੍ਹਾਂ ਕਿਹਾ ਕਿ 14 ਮਈ 2025 ਨੂੰ ਐਲਾਨੀ ਮੂਲ ਨੀਤੀ ਦੇ ਜ਼ਬਰਦਸਤ ਵਿਰੋਧ ਤੋਂ ਬਾਅਦ ਹੁਣ ਸਰਕਾਰ ਕੁਝ ਵਰਗ ਗਜ਼ਾਂ ਦਾ ਟੁਕੜਾ ਦੇ ਕੇ ਕੀਮਤੀ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਰਪੋਰੇਟ ਘਰਾਣਿਆਂ ਦੀ ਨਜ਼ਰ ਹੁਣ ਪੰਜਾਬ ਦੇ ਖੇਤੀਬਾੜੀ ਸੈਕਟਰ ’ਤੇ ਹੈ। ਉਹ ਪੂਰੇ ਖੇਤੀ ਸਿਸਟਮ ਨੂੰ ਆਪਣੇ ਕੰਟਰੋਲ ਵਿੱਚ ਲੈ ਕੇ ਕਿਸਾਨ ਨੂੰ ਬਰਬਾਦ ਕਰਨਾ ਚਾਹੁੰਦੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਰਪੋਰੇਟਾਂ ਦੀ ਇਸ ਇੱਛਾ ਨੂੰ ਪੰਜਾਬ ਦਾ ਕਿਸਾਨ ਕਦੇ ਪੂਰਾ ਨਹੀਂ ਹੋਣ ਦੇਵੇਗਾ।

Advertisement
Advertisement
×