ਚੋਣਾਂ ਸਬੰਧੀ ਹੱਥ ਪਰਚੇ ਵੰਡੇਗੀ ਬੀਕੇਯੂ ਏਕਤਾ ਉਗਰਾਹਾਂ

ਚੋਣਾਂ ਸਬੰਧੀ ਹੱਥ ਪਰਚੇ ਵੰਡੇਗੀ ਬੀਕੇਯੂ ਏਕਤਾ ਉਗਰਾਹਾਂ

ਲਹਿਰਾਗਾਗਾ ’ਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।

ਪੱਤਰ ਪ੍ਰੇਰਕ
ਲਹਿਰਾਗਾਗਾ, 19 ਜਨਵਰੀ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਵੱਲੋਂ ਉਨ੍ਹਾਂ ਸੰਸਾਰ ਪੱਧਰੀ ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ ਜਿਹੜੇ ਮਨੁੱਖ ਦੀ ਕਿਰਤ ਨੂੰ ਖਾ ਰਹੇ ਹਨ। ਇਸੇ ਤਹਿਤ ਬਲਾਕ ਲਹਿਰਾਗਾਗਾ ਵੱਲੋਂ ਚੋਣਾਂ ਸਬੰਧੀ 16 ਸਫ਼ਿਆਂ ਦਾ ਹੱਥ ਪਰਚਾ ਜੋ ਸੂਬਾ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਹੈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੰਡ ਕੇ ਰੈਲੀਆਂ ਅਤੇ ਮੁਜ਼ਾਹਰਿਆਂ ਰਾਹੀਂ ਜਾਗਰਤੀ ਮੁਹਿੰਮ ਵਿੱਢੀ ਜਾਵੇਗੀ।

ਅੱਜ ਇੱਥੇ ਬਲਾਕ ਦੇ ਪ੍ਰਧਾਨ ਲੀਲਾ ਸਿੰਘ ਚੋਟੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਵਿੱਚ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀਵਾਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਬਲਾਕ ਆਗੂਆਂ ਬਹਾਦਰ ਸਿੰਘ ਭੁਟਾਲ, ਕਰਨੈਲ ਗਨੌਟਾ, ਮਾਸਟਰ ਗੁਰਚਰਨ ਖੋਖਰ, ਰਾਮ ਢੀਂਡਸਾ ਅਤੇ ਕੁਲਵਿੰਦਰ ਬਖੌਰਾ ਖ਼ੁਰਦ ਨੇ ਕਿਹਾ ਕਿ ਮੌਕਪ੍ਰਸਤ ਹਾਕਮ ਜਮਾਤੀ ਪਾਰਟੀਆਂ ਆਪਣੇ ਨਿੱਜੀ ਮੁਫ਼ਾਦਾਂ ਲਈ ਕਿਰਤੀ ਲੋਕਾਂ ਨੂੰ ਝੂਠੇ ਵਾਅਦਿਆਂ ਤੇ ਲਾਰਿਆਂ ਦੇ ਗੱਫੇ ਵਰਤਾ ਰਹੀਆਂ ਹਨ ਜਦੋਂਕਿ ਆਪਣਾ ਦੂਜਾ ਹੱਥ ਸੰਸਾਰ ਪੱਧਰੀ ਕਿਰਤੀਆਂ ਦੀ ਲੁੱਟ ਕਰਦੇ ਵਪਾਰੀਆਂ ਨਾਲ ਮਿਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਕਾਨੂੰਨ ਰੱਦ ਕਰਾਉਣ ਤੋਂ ਬਾਅਦ ਹੁਣ ਸਮਾਂ ਆ ਗਿਆ ਹੈ ਕਿ ਅਜਿਹੇ ਸੰਸਾਰ ਪੱਧਰੀ ਕਾਰਪੋਰੇਟ ਲੁਟੇਰਿਆਂ ਖ਼ਿਲਾਫ਼ ਸੰਘਰਸ਼ ਆਰੰਭਿਆ ਜਾਵੇ ਜਿਹੜੇ ਮਨੁੱਖ ਦੀ ਕਿਰਤ ਨੂੰ ਹੜੱਪ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਰਾਜਨੀਤੀ ਵਿੱਚ ਆਉਣਾ ਹੀ ਕਿਰਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤਾਂ ਸੰਘਰਸ਼ਾਂ ਰਾਹੀਂ ਹੀ ਹੋਣਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All