DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Protest: ਸੰਗਰੂਰ ’ਚ SSP ਦਫ਼ਤਰ ਅੱਗੇ ਕਿਸਾਨਾਂ ਨੇ ਉਖਾੜ ਸੁੱਟੇ ਪੁਲੀਸ ਬੈਰੀਕੇਡ

ਉਗਰਾਹਾਂ ਜਥੇਬੰਦੀ ਵੱਲੋਂ ਐੱਸ. ਐੱਸ. ਪੀ. ਦਫ਼ਤਰ ਦਾ ਘਿਰਾਓ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ SSP ਦਫ਼ਤਰ ਅੱਗੇ ਕਿਸਾਨਾਂ ਨੇ ਉਖਾੜ ਸੁੱਟੇ ਪੁਲੀਸ ਬੈਰੀਕੇਡ, ਫੋਟੋ: ਗੁਰਦੀਪ ਲਾਲੀ
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨ ਮੋਰਚੇ ਦੇ ਸੱਤਵੇਂ ਦਿਨ ਕਿਸਾਨਾਂ ਵੱਲੋਂ ਐੱਸ. ਐੱਸ. ਪੀ. ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੀ ਸ਼ਾਮਲ ਹੋਏ। ਘਿਰਾਓ ਦੇ ਮੱਦੇਨਜ਼ਰ ਪੁਲੀਸ ਵੱਲੋਂ ਐੱਸ. ਐੱਸ. ਪੀ. ਦਫ਼ਤਰ ਦੇ ਮੁੱਖ ਗੇਟ ਅੱਗੇ ਬੈਰੀਕੇਡਿੰਗ ਕਰਕੇ ਸਖ਼ਤ ਨਾਕੇਬੰਦੀ ਕੀਤੀ ਹੋਈ ਸੀ। ਕਿਸਾਨਾਂ ਵੱਲੋਂ ਹਜ਼ਾਰਾਂ ਦੀ ਤਾਦਾਦ ਵਿੱਚ ਪੁੱਜ ਕੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨ ਐੱਸ. ਐੱਸ. ਪੀ. ਦਫ਼ਤਰ ਦੇ ਮੁੱਖ ਗੇਟ ਤੋਂ ਥੋੜ੍ਹਾ ਪਿੱਛੇ ਬਰਨਾਲਾ ਰੋਡ ਉੱਤੇ ਆਵਾਜਾਈ ਠੱਪ ਕਰਕੇ ਬੈਠੇ ਸਨ।

ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਕਿਸਾਨਾਂ ਦੀ ਇੱਕ ਪੁਲੀਸ ਇੰਸਪੈਕਟਰ ਨਾਲ ਥੋੜ੍ਹੀ ਤਕਰਾਰ ਹੋਈ, ਕਿਉਂਕਿ ਇੰਸਪੈਕਟਰ ਕਿਸਾਨਾਂ ਨੂੰ ਬੈਰੀਕੇਡਿੰਗ ਤੋਂ ਅੱਗੇ ਜਾਣ ਤੋਂ ਰੋਕ ਰਿਹਾ ਸੀ। ਜਿਸ ਤੋਂ ਤੁਰੰਤ ਬਾਅਦ ਰੋਹ ਵਿੱਚ ਆਏ ਕਿਸਾਨਾਂ ਨੇ ਪੁਲੀਸ ਦੇ ਬੈਰੀਕੇਡ ਉਖਾੜ ਸੁੱਟੇ ਅਤੇ ਪੁਲੀਸ ਨੂੰ ਧੱਕ ਕੇ ਮੁੱਖ ਗੇਟ ਤੱਕ ਲੈ ਗਏ। ਮਾਹੌਲ ਤਣਾਅਪੂਰਨ ਬਣਦਿਆਂ ਹੀ ਪੁਲੀਸ ਨੇ ਮੁੱਖ ਗੇਟ ਬੰਦ ਕਰ ਦਿੱਤਾ। ਇਸ ਤੋਂ ਤੁਰੰਤ ਬਾਅਦ ਯੂਨੀਅਨ ਦੇ ਪ੍ਰਮੁੱਖ ਸੂਬਾ ਆਗੂਆਂ ਨੇ ਕਿਸਾਨਾਂ ਨੂੰ ਰੋਕਦਿਆਂ ਅੱਗੇ ਵਧਣ ਤੋਂ ਮਨ੍ਹਾ ਕਰ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇੱਕ ਅਨੁਸ਼ਾਸਨਬੱਧ ਜਥੇਬੰਦੀ ਹੈ ਅਤੇ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ।

Advertisement

BKU Protest: ਸੰਗਰੂਰ ’ਚ SSP ਦਫ਼ਤਰ ਅੱਗੇ ਕਿਸਾਨਾਂ ਨੇ ਉਖਾੜ ਸੁੱਟੇ ਪੁਲੀਸ ਬੈਰੀਕੇਡ, ਫੋਟੋ: ਲਾਲੀ
BKU Protest: ਸੰਗਰੂਰ ’ਚ SSP ਦਫ਼ਤਰ ਅੱਗੇ ਕਿਸਾਨਾਂ ਨੇ ਉਖਾੜ ਸੁੱਟੇ ਪੁਲੀਸ ਬੈਰੀਕੇਡ, ਫੋਟੋ: ਲਾਲੀ

ਜ਼ਿਕਰਯੋਗ ਹੈ ਕਿ ਸੰਗਰੂਰ ਵਿੱਚ ਡੀ. ਸੀ. ਦਫ਼ਤਰ ਅੱਗੇ ਪੱਕੇ ਮੋਰਚੇ ਦਾ ਅੱਜ ਸੱਤਵਾਂ ਦਿਨ ਹੈ। ਅੱਜ ਕਿਸਾਨ, ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਦਰਜ ਝੂਠੇ ਪਰਚੇ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਐੱਸ. ਐੱਸ. ਪੀ. ਦਫ਼ਤਰ ਦਾ ਘਿਰਾਓ ਕਰਨ ਪੁੱਜੇ ਹਨ। ਵੱਡੀ ਤਾਦਾਦ ਵਿੱਚ ਕਿਸਾਨ ਧਰਨੇ ਵਿੱਚ ਡਟੇ ਹੋਏ ਹਨ ਅਤੇ ਧਰਨਾ ਜਾਰੀ ਹੈ।

Advertisement

Advertisement
×