ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੀਕੇਯੂ ਰਾਜੇਵਾਲ ਨੇ ਕਿਸਾਨੀ ਮਸਲੇ ਵਿਚਾਰੇ

ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜਮੀਨ ਖੋਹਣ ਲਈ ਜੋ ਲੈਂਡ...
Advertisement
ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜਮੀਨ ਖੋਹਣ ਲਈ ਜੋ ਲੈਂਡ ਪੂਲਿੰਗ ਪਾਲਿਸੀ ਲੈ ਕੇ ਆਈ ਸੀ ਉਸ ਦਾ ਸਯੁੰਕਤ ਕਿਸਾਨ ਮੋਰਚੇ ਤੇ ਕਿਸਾਨ ਮਜ਼ਦੂਰਾਂ ਵੱਲੋਂ ਡੱਟ ਕੇ ਵਿਰੋਧ ਕੀਤਾ ਗਿਆ ਜਿਸ ਕਾਰਨ ਭਗਵੰਤ ਮਾਨ ਸਰਕਾਰ ਨੂੰ ਇਹ ਨੀਤੀ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਵਿੱਚ ਜੇਤੂ ਮਹਾਪੰਚਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਜੇਤੂ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Advertisement

ਮੀਟਿੰਗ ਵਿੱਚ ਕਸ਼ਮੀਰ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਜਸਪਾਲ ਸਿੰਘ, ਜਗਦੇਵ ਸਿੰਘ ਘਰਾਚੋਂ, ਗਿਆਨ ਸਿੰਘ ਭਵਾਨੀਗੜ੍ਹ, ਤੇਜਵਿੰਦਰ ਸਿੰਘ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਹਰਦੀਪ ਸਿੰਘ ਆਲੋਅਰਖ, ਕਮਲਜੀਤ ਸਿੰਘ ਨਾਗਰਾ, ਯਾਦਵਿੰਦਰ ਸਿੰਘ, ਕੁਲਤਾਰ ਸਿੰਘ, ਅਜਮੇਰ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ, ਗੁਰਚਰਨ ਸਿੰਘ ਰਾਏ ਸਿੰਘ ਵਾਲਾ ਅਤੇ ਗੁਰਜੰਟ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

 

Advertisement