ਬੀਕੇਯੂ ਸਿੱਧੂਪੁਰ ਵੱਲੋਂ ਕਿਸਾਨ ਆਗੂ ਦੀ ਮੁੱਢਲੀ ਮੈਂਬਰਸ਼ਿਪ ਰੱਦ
ਪੱਤਰ ਪ੍ਰੇਰਕ ਲਹਿਰਾਗਾਗਾ, 7 ਜੁਲਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਨੇ ਜਥੇਬੰਦੀ ਵਿਰੋਧੀ ਗਤੀਵਿਧੀਆਂ ਕਾਰਨ ਇਕਾਈ ਆਗੂ ਚਮਕੌਰ ਸਿੰਘ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਬਲਾਕ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ,...
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 7 ਜੁਲਾਈ
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਨੇ ਜਥੇਬੰਦੀ ਵਿਰੋਧੀ ਗਤੀਵਿਧੀਆਂ ਕਾਰਨ ਇਕਾਈ ਆਗੂ ਚਮਕੌਰ ਸਿੰਘ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਬਲਾਕ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ, ਬਲਾਕ ਖਜ਼ਾਨਚੀ ਲਖਵਿੰਦਰ ਸਿੰਘ ਡੂਡੀਆਂ ਤੇ ਬਲਾਕ ਸਕੱਤਰ ਨਿਰਭੈ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਬਲਾਕ ਲਹਿਰਾਗਾਗਾ ਦੇ ਪਿੰਡ ਢੀਂਡਸਾ ਦੀ ਇਕਾਈ ਦਾ ਪ੍ਰਧਾਨ ਚਮਕੌਰ ਸਿੰਘ ਪਿਛਲੇ ਸਮੇਂ ਤੋਂ ਜਥੇਬੰਦੀ ਵਿਰੁੱਧ ਗਤੀਵਿਧੀਆਂ ਕਰ ਰਿਹਾ ਸੀ। ਇਸ ਮਾਮਲੇ ਸਬੰਧੀ ਭਾਕਿਯੂ ਸਿੱਧੂਪੁਰ ਦੇ ਬਲਾਕ ਆਗੂਆਂ ਦੀ ਇਕੱਤਰਤਾ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਰਣ ਸਿੰਘ ਚੱਠਾ ਨੇ ਕਿਹਾ ਕਿ ਜੇਕਰ ਕੋਈ ਜਥੇਬੰਦੀ ਵਿਰੋਧੀ ਗਤੀਵਿਧੀਆਂ ਕਰੇ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Advertisement
×