ਬੀਕੇਯੂ ਉਗਰਾਹਾਂ ਨੇ ਬਲਿਆਲ ਤੇ ਘਨੌੜ ਇਕਾਈ ਚੁਣੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਇਕਾਈ ਬਲਿਆਲ ਅਤੇ ਪਿੰਡ ਘਨੌੜ ਦੀ ਚੋਣ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਕਸ਼ਮੀਰ ਸਿੰਘ ਆਲੋਅਰਖ, ਗੁਰਚੇਤ ਸਿੰਘ ਭੱਟੀਵਾਲ ਅਤੇ ਹਰਜਿੰਦਰ ਸਿੰਘ ਘਰਾਚੋਂ ਦੀ ਨਿਗਰਾਨੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਚਮਕੌਰ ਸਿੰਘ ਪਿੰਡ ਬਲਿਆਲ ਦੇ...
Advertisement
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਇਕਾਈ ਬਲਿਆਲ ਅਤੇ ਪਿੰਡ ਘਨੌੜ ਦੀ ਚੋਣ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਕਸ਼ਮੀਰ ਸਿੰਘ ਆਲੋਅਰਖ, ਗੁਰਚੇਤ ਸਿੰਘ ਭੱਟੀਵਾਲ ਅਤੇ ਹਰਜਿੰਦਰ ਸਿੰਘ ਘਰਾਚੋਂ ਦੀ ਨਿਗਰਾਨੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਚਮਕੌਰ ਸਿੰਘ ਪਿੰਡ ਬਲਿਆਲ ਦੇ ਪ੍ਰਧਾਨ ਅਤੇ ਗਰਜਾ ਸਿੰਘ ਪਿੰਡ ਘਨੌੜ ਦੇ ਪ੍ਰਧਾਨ ਚੁਣੇ ਗਏ। ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। -ਪੱਤਰ ਪ੍ਰੇਰਕ
Advertisement
Advertisement