ਹੜ੍ਹ ਪੀੜਤਾਂ ਲਈ ਕੰਬਲ ਤੇ ਗੱਦੇ ਭੇਜੇ
ਡੀ.ਸੀ. ਦਫ਼ਤਰ ਐਂਪਲਾਈਜ਼ ਯੂਨੀਅਨ ਮਾਲੇਰਕੋਟਲਾ ਦੇ ਅਮਲੇ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇਕੱਠੇ ਕੀਤੇ ਪੰਜਾਹ ਹਜ਼ਾਰ ਰੁਪਏ ਦੇ ਗੱਦੇ ਅਤੇ ਕੰਬਲ 100 ਹੜ੍ਹ ਪੀੜਤ ਪਰਿਵਾਰਾਂ ਲਈ ਭੇਜੇ ਹਨ। ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ ਸ਼ਰਨਵੀਰ ਸਿੰਘ ਨੇ ਦੱਸਿਆ...
Advertisement
ਡੀ.ਸੀ. ਦਫ਼ਤਰ ਐਂਪਲਾਈਜ਼ ਯੂਨੀਅਨ ਮਾਲੇਰਕੋਟਲਾ ਦੇ ਅਮਲੇ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇਕੱਠੇ ਕੀਤੇ ਪੰਜਾਹ ਹਜ਼ਾਰ ਰੁਪਏ ਦੇ ਗੱਦੇ ਅਤੇ ਕੰਬਲ 100 ਹੜ੍ਹ ਪੀੜਤ ਪਰਿਵਾਰਾਂ ਲਈ ਭੇਜੇ ਹਨ। ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ ਸ਼ਰਨਵੀਰ ਸਿੰਘ ਨੇ ਦੱਸਿਆ ਕਿ ਡੀ.ਸੀ. ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਅਤੇ ਤਹਿਸੀਲ ਦਫ਼ਤਰਾਂ ਦੇ ਅਮਲੇ ਨੇ ਫ਼ੈਸਲਾ ਕੀਤਾ ਸੀ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਰਕਮ ਇਕੱਠੀ ਕੀਤੀ ਜਾਵੇ ਅਤੇ ਇਸ ਰਕਮ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਵਰਤਿਆ ਜਾਵੇ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਸੀਨੀਅਰ ਸਹਾਇਕ ਸੰਦੀਪ ਸਿੰਘ, ਕੁਲਪ੍ਰੀਤ ਸਿੰਘ, ਕਲਰਕ ਗੁਰਦੀਪ ਸਿੰਘ ਤੇ ਰਾਜੂ ਸਿੰਗਲਾ ਆਦਿ ਹਾਜ਼ਰ ਸਨ।
Advertisement
Advertisement