ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 22 ਜਨਵਰੀ
ਸੀਨੀਅਰ ਕਾਂਗਰਸੀ ਆਗੂ ਅਤੇ ਮੌਜੂਦਾ ਬਲਾਕ ਸਮਿਤੀ ਮੈਂਬਰ ਸਿਮਰਦੀਪ ਸਿੰਘ ਬਰਕਤਪੁਰ ਦੀ ਅਗਵਾਈ ਹੇਠ ਅੱਜ ਗੁਰਚਰਨ ਸਿੰਘ, ਗੁਰਿੰਦਰ ਸਿੰਘ ਨੰਬਰਦਾਰ, ਤਰਸੇਮ ਸਿੰਘ ਪੰਚ, ਅੰਗਰੇਜ਼ ਕੌਰ ਸਰਪੰਚ, ਮਾਨ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਸਰਪੰਚ ਸਮੇਤ ਪਿੰਡ ਬਰਕਤਪੁਰ, ਬਡਲਾ ਅਤੇ ਬੂੜੇਮਾਜਰਾ ਦੇ ਵੱਡੀ ਗਿਣਤੀ ਲੋਕ ਕਾਂਗਰਸ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਇਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਹਾਲਕਾ ਸਨੌਰ ਦੇ ਲੋਕ ਰਿਵਾਇਤੀ ਪਾਰਟੀਆਂ ਦੇ ਸਿਸਟਮ ਤੋਂ ਅੱਕ ਚੁੱਕੇ ਹਨ। ਇਸ ਮੌਕੇ ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਲੋਕਾਂ ਨੂੰ ਰਿਵਾਇਤੀ ਪਾਰਟੀਆਂ ’ਤੇ ਭਰੋਸਾ ਨਹੀਂ ਰਿਹਾ, ਇਸ ਲਈ ਉਹ ਇਮਾਨਦਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਡਾਕਟਰ ਦਵਿੰਦਰ ਵਰਮਾ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਹਲਕੇ ਤੋਂ ‘ਆਪ’ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਡਾ. ਵਰਮਾ ਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਸਾਬਕਾ ਸਰਪੰਚ ਸਣੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
ਦੇਵੀਗੜ੍ਹ (ਪੱਤਰ ਪ੍ਰੇਰਕ): ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਪਤਨੀ ਨਵਪ੍ਰੀਤ ਕੌਰ ਨੇ ਅੱਜ ਆਪਣੇ ਪਤੀ ਦੇ ਹੱਕ ਵਿੱਚ ਪਿੰਡ ਰਾਜਗੜ੍ਹ ’ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ, ਅੰਗਰੇਜ਼ ਸਿੰਘ, ਸੁੱਚਾ ਸਿੰਘ, ਦਿਆਲ ਸਿੰਘ, ਸੋਨੂੰ, ਹਰਦੀਪ ਸਿੰਘ, ਗੁਰਮੀਤ ਸਿੰਘ, ਗੁਰਨਾਮ ਸਿੰਘ, ਨਵਜੀਤ ਸਿੰਘ, ਗੁਰਮੇਲ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਸਣੇ ਕਾਂਗਰਸ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਘਨੌਰ (ਪੱਤਰ ਪ੍ਰੇਰਕ): ਹਲਕਾ ਘਨੌਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਮਹਿਰਾ, ਜਸਪਾਲ ਸਿੰਘ ਨਾਲ ਪਿੰਡ ਮੰਡਵਾਲ, ਜੈ ਨਗਰ, ਅਲੀਪੁਰ, ਗੰਡਿਆਂ ਖੇੜੀ, ਸੇਹਰਾ, ਟਹਿਲਪੁਰਾ, ਆਕੜੀ, ਰਾਮ ਨਗਰ ਸੈਣੀਆਂ, ਲੋਚਮਾਂ ਅਤੇ ਸ਼ਾਹਪੁਰ-ਸ਼ੇਖਪੁਰਾ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਸ਼ਿਵ ਕੁਮਾਰ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਲਛਮਣ ਸਿੰਘ ਲੋਚਮਾਂ, ਜੋਗਿੰਦਰਪਾਲ ਸਿੰਘ, ਪਿਰਥੀ ਰਾਜ, ਰਾਮ ਲਾਲ, ਬੀਬੀ ਬਿਮਲਾ ਦੇਵੀ ਸਮੇਤ ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਢਿੱਲੋਂ ਭਰਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਨਗਰ ਕੌਂਸਲ ਸੰਗਰੂਰ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ-1 ਸਰਕਲ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ਼ਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋ ਗਏ। ਸ਼ਾਮਲ ਹੋਏ ਦੋਵੇਂ ਆਗੂਆਂ ਰਿਪੂ ਢਿੱਲੋਂ ਅਤੇ ਰਮਨਦੀਪ ਸਿੰਘ ਢਿੱਲੋਂ ਦਾ ਸੰਗਰੂਰ ਹਲਕੇ ਤੋਂ ਗੱਠਜੋੜ ਦੇ ਉਮੀਦਵਾਰ ਤੇ ਭਾਜਪਾ ਆਗੂ ਅਰਵਿੰਦ ਖੰਨਾ ਅਤੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਨੇ ਸਿਰੋਪਾਏ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ।
ਕਰਨੈਲ ਸਿੰਘ ਦੀ ਕਾਂਗਰਸ ਵਿੱਚ ਵਾਪਸੀ
ਘਨੌਰ (ਪੱਤਰ ਪ੍ਰੇਰਕ): ਕਾਂਗਰਸੀ ਆਗੂ ਕਰਨੈਲ ਸਿੰਘ ਨੇ ਸਾਥੀਆਂ ਸਮੇਤ ਕਾਂਗਰਸ ਵਿੱਚ ਵਾਪਸੀ ਕਰਦਿਆਂ ਮੁੜ ਮਦਨ ਲਾਲ ਜਲਾਲਪੁਰ ਨਾਲ ਡਟਣ ਦਾ ਐਲਾਨ ਕੀਤਾ ਹੈ। ਬੀਤੇ ਦਿਨੀਂ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗੇ ਸਨ। ਵਿਧਾਇਕ ਜਲਾਲਪੁਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਨੇ ਕਰਨੈਲ ਸਿੰਘ ਸਮੇਤ ਬਾਕੀ ਵਰਕਰਾਂ ਦਾ ਸਨਮਾਨ ਕੀਤਾ। ਇਸ ਮੌਕੇ ਜਲਾਲਪੁਰ ਨੇ ਕਿਹਾ ਕਿ ਕਿਸੇ ਵਰਕਰ ਦਾ ਕਿਸੇ ਵੀ ਸਿਆਸੀ ਧਿਰ ਨਾਲ ਜੁੜਨਾ ਉਸ ਦਾ ਅਧਿਕਾਰ ਹੈ।