ਭਾਕਿਯੂ ਧਨੇਰ ਦੀ ਬਲਾਕ ਪੱਧਰੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਬਲਾਕ ਪੱਧਰੀ ਮੀਟਿੰਗ ਅੱਜ ਇੱਥੇ ਬਾਬਾ ਪੋਥੀ ਵਾਲੇ ਡੇਰੇ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਨੇ ਮੰਗ ਕੀਤੀ ਕਿ ਕਿ ਹਾੜੀ ਦੇ ਸੀਜ਼ਨ ਲਈ ਡੀਏਪੀ ਅਤੇ ਯੂਰੀਆ...
Advertisement
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਬਲਾਕ ਪੱਧਰੀ ਮੀਟਿੰਗ ਅੱਜ ਇੱਥੇ ਬਾਬਾ ਪੋਥੀ ਵਾਲੇ ਡੇਰੇ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਨੇ ਮੰਗ ਕੀਤੀ ਕਿ ਕਿ ਹਾੜੀ ਦੇ ਸੀਜ਼ਨ ਲਈ ਡੀਏਪੀ ਅਤੇ ਯੂਰੀਆ ਖਾਦ ਦੀ ਸਪਲਾਈ ਪੂਰੀ ਕੀਤੀ ਜਾਵੇ, ਝੋਨੇ ਦੀ ਰਹਿੰਦ-ਖੂੰਹਦ ਨੂੰ ਸਮੇਟਣ ਲਈ ਜ਼ਰੂਰੀ ਮਸ਼ੀਨਰੀ ਮੁਹੱਈਆ ਕੀਤੀ ਜਾਵੇ, ਝੋਨੇ ਦੀ ਨਮੀ ਦੀ ਸ਼ਰਤ 17 ਦੀ ਥਾਂ 21 ਕੀਤੀ ਜਾਵੇ ਅਤੇ ਮੰਡੀਆਂ ਵਿੱਚ ਝੋਨੇ ਨੂੰ 24 ਘੰਟਿਆਂ ਵਿੱਚ ਤੋਲਿਆ ਜਾਵੇ। ਮੀਟਿੰਗ ਵਿੱਚ ਮਹਿੰਦਰ ਸਿੰਘ ਮਾਝੀ, ਬਹਾਦਰ ਸਿੰਘ, ਜਸਪਾਲ ਸਿੰਘ, ਜਵਾਲਾ ਸਿੰਘ ਘਨੌੜ, ਗੁਰਸੇਵਕ ਸਿੰਘ ਅਤੇ ਭਰਪੂਰ ਸਿੰਘ ਸੇਖੋਂ ਹਾਜ਼ਰ ਸਨ।
Advertisement
Advertisement