ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਅੱਜ ਤੋਂ
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਗਊਆਂ, ਮੱਝਾਂ ਅਤੇ ਬੱਕਰੀਆਂ ਦੇ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ 13 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਬਿਨਟ ਮੰਤਰੀ ਪਸ਼ੂ ਪਾਲਣ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਮੁੱਖ ਸਕੱਤਰ...
Advertisement
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਗਊਆਂ, ਮੱਝਾਂ ਅਤੇ ਬੱਕਰੀਆਂ ਦੇ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ 13 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਬਿਨਟ ਮੰਤਰੀ ਪਸ਼ੂ ਪਾਲਣ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਰਾਹੁਲ ਭੰਡਾਰੀ ਦੀਆਂ ਹਦਾਇਤਾਂ ਮੁਤਾਬਿਕ ਹਰ ਮਹੀਨੇ ਦੇ ਦੂਜੇ ਸੋਮਵਾਰ ਪਸ਼ੂ ਪਾਲਕ ਦੇ ਘਰ ਜਾਂ ਫਾਰਮ ਵਿੱਚ ਦੁੱਧ ਚੁਆਈ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਦਾ ਜੇਤੂ ਪਸ਼ੂ ਉਸੇ ਸੂਏ ਵਿੱਚ ਮੁੜ ਭਾਗ ਨਹੀਂ ਲਵੇਗਾ।
Advertisement
Advertisement