ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 7 ਮਈ
ਬਾਬਾ ਅਤਰ ਸਿੰਘ ਦੀ ਯਾਦ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਸਰਪ੍ਰਸਤੀ ਅਤੇ ਐੱਸਐੱਸ ਵਿਭਾਗ ਦੇ ਪ੍ਰੋਗਰਾਮ ਅਫਸਰ ਡਾਕਟਰ ਜੋਗਿੰਦਰ ਸਿੰਘ ਖੱਟੜਾ, ਡਾ. ਕਮਲਜੀਤ ਕੌਰ ਤੇ ਪ੍ਰੋ. ਰਮਨ ਕੁਮਾਰ ਦੀ ਦੇਖ ਰੇਖ ਹੇਠ ਲਗਾਏ ਇਸ ਕੈੱਪ ਵਿੱਚ ਸੰਗਰੂਰ ਹਸਪਤਾਲ ਬਲੱਡ ਬੈਂਕ ਦੇ ਡਾਕਟਰਾਂ ਦੀ ਟੀਮ ਵੱਲੋਂ 53 ਦੇ ਕਰੀਬ ਨੌਜਵਾਨਾਂ ਤੋਂ ਖੂਨ ਇਕੱਤਰ ਕੀਤਾ। ਅਕਾਲ ਕਾਲਜ ਕੌੰਸਲ ਗੁਰਸਾਗਰ ਮਸਤੂਆਣਾ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੈਂਪ ਵਿੱਚ ਪਹੁੰਚ ਕੇ ਖੂਨ ਦਾਨੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜੰਗ ਵੈੱਲਫੇਅਰ ਕਲੱਬ ਦੇ ਅਹੁਦੇਦਾਰ ਬੱਗਾ ਸਿੰਘ, ਗੁਰਵਿੰਦਰ ਸਿੰਘ, ਮਨਿੰਦਰ ਕੌਰ, ਅਮਨਦੀਪ ਸਿੰਘ, ਅਰਸਦੀਪ ਸਿੰਘ, ਅਕਾਸਦੀਪ ਸਿੰਘ ਤੋਂ ਇਲਾਵਾ ਸੁਖਵਿੰਦਰ ਸਿੰਘ ਖੱਟੜਾ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਕੈਂਪ ਵਿੱਚ ਭਰਪੂਰ ਸਹਿਯੋਗ ਦਿੱਤਾ।