ਸੰਸਕਾਰ ਵੈਲੀ ਸਕੂਲ ਵਿੱਚ ਖ਼ੂਨਦਾਨ ਕੈਂਪ
ਰੋਟਰੀ ਕਲੱਬ ਭਵਾਨੀਗੜ੍ਹ ਸਿਟੀ ਅਤੇ ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਵਿਦਿਆਰਥੀ ਪਰਿਸ਼ਦ ਵੱਲੋਂ ਕਲੱਬ ਦੇ ਸਾਬਕਾ ਗਵਰਨਰ ਐਡਵੋਕੇਟ ਧਰਮਵੀਰ ਗਰਗ ਤੇ ਪ੍ਰਧਾਨ ਐਡਵੋਕੇਟ ਈਸ਼ਵਰ ਬਾਂਸਲ ਦੀ ਅਗਵਾਈ ਹੇਠ ਬਲੱਡ ਬੈਂਕ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਸੰਸਕਾਰ ਵੈਲੀ ਸਮਾਰਟ...
Advertisement
ਰੋਟਰੀ ਕਲੱਬ ਭਵਾਨੀਗੜ੍ਹ ਸਿਟੀ ਅਤੇ ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਵਿਦਿਆਰਥੀ ਪਰਿਸ਼ਦ ਵੱਲੋਂ ਕਲੱਬ ਦੇ ਸਾਬਕਾ ਗਵਰਨਰ ਐਡਵੋਕੇਟ ਧਰਮਵੀਰ ਗਰਗ ਤੇ ਪ੍ਰਧਾਨ ਐਡਵੋਕੇਟ ਈਸ਼ਵਰ ਬਾਂਸਲ ਦੀ ਅਗਵਾਈ ਹੇਠ ਬਲੱਡ ਬੈਂਕ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਸੰਸਕਾਰ ਵੈਲੀ ਸਮਾਰਟ ਸਕੂਲ ਦੇ ਕੰਪਲੈਕਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਿਜੈ ਕੁਮਾਰ ਸਿੰਗਲਾ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਵਿਅਕਤੀਆਂ ਸਮੇਤ 116 ਲੋਕਾਂ ਨੇ ਖੂਨਦਾਨ ਕੀਤਾ ਗਿਆ। ਖੂਨਦਾਨ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਲੇ ਵਿਦਿਆਰਥੀ ਪ੍ਰੀਸਦ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੈਂਪ ਵਿੱਚ ਸੰਜੀਵ ਗਰਗ ਸਾਬਕਾ ਪ੍ਰਧਾਨ, ਸਤੀਸ਼ ਗਰਗ ਹੈਪੀ, ਜੈਮਲ ਸਿੰਘ, ਵਿਕਾਸ ਸੱਚਦੇਵਾ, ਅਨਿਲ ਕਾਂਸਲ, ਤਰਸੇਮ ਕਾਂਸਲ, ਸੰਜੀਵ ਝਨੇੜੀ ਤੇ ਅਮਿਤ ਗੋਇਲ ਆਸ਼ੂ ਸਕੱਤਰ ਆਦਿ ਹਾਜ਼ਰ ਸਨ।
Advertisement
Advertisement