ਭਗਤ ਪੂਰਨ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ
ਸੰਗਰੂਰ, 1 ਅਪਰੈਲ
ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੀ ਸੰਗਰੂਰ ਸਾਖ਼ਾ ਦੇ 25ਵੇਂ ਸਥਾਪਨਾ ਦਿਵਸ ਸਮਾਗਮਾਂ ਦੌਰਾਨ ਭਗਤ ਪੂਰਨ ਸਿੰਘ ਦੀ ਯਾਦ ਨੂੰ ਸਮਰਪਿਤ ਖੂਨ ਦਾਨ ਕੈਂਪ ਪਿੰਗਲਵਾੜਾ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਜੀਤ ਕੌਰ, ਸਾਖ਼ਾ ਪ੍ਰਬੰਧਕ ਤਰਲੋਚਨ ਸਿੰਘ ਚੀਮਾ, ਉਪ ਪ੍ਰਬੰਧਕ ਹਰਜੀਤ ਸਿੰਘ ਅਰੋੜਾ ਅਤੇ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਲਗਾਇਆ ਗਿਆ। ਸਿਵਲ ਹਸਪਤਾਲ ਸੰਗਰੂਰ ਬਲੱਡ ਬੈਂਕ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਇਲਾਕੇ ਦੇ ਪਿੰਡਾਂ ਦੇ ਨੌਜਵਾਨਾਂ, ਸਲਾਈਟ ਲੌਂਗੋਵਾਲ ਦੇ ਵਿਦਿਆਰਥੀਆਂ ਅਤੇ ਪਿੰਗਲਵਾੜਾ ਦੇ ਸਟਾਫ ਮੈਂਬਰਾਂ ਨੇ ਖੂਨ ਦਾਨ ਕੀਤਾ। ਡਾ. ਉਪਾਸਨਾ, ਰਾਣੀ ਬਾਲਾ, ਹਰਦੀਪ ਕੌਰ, ਜਸਵੀਰ ਕੌਰ ਦੀ ਨਿਗਰਾਨੀ ਹੇਠ ਸਿਵਲ ਹਸਪਤਾਲ ਬਲੱਡ ਬੈਂਕ ਦੇ ਡਾ. ਪੱਲਵੀ ਅਤੇ ਸਟਾਫ ਨੇ ਮੈਡੀਕਲ ਡਿਊਟੀਆਂ ਨਿਭਾਈਆਂ। 83 ਵਿਅਕਤੀਆਂ ਵੱਲੋਂ ਖੂਨ ਦਾਨ ਕੀਤਾ ਗਿਆ। ਇਸ ਮੌਕੇ ਰਾਜਵੀਰ ਸਿੰਘ ਅੰਮ੍ਰਿਤਸਰ, ਤਿਲਕ ਰਾਜ, ਐੱਸਐੱਸ ਛੀਨਾ, ਜਗਦੀਪਕ ਸਿੰਘ, ਤਰਲੋਚਨ ਸਿੰਘ ਚੀਮਾ , ਹਰਜੀਤ ਸਿੰਘ ਅਰੋੜਾ, ਮਾਸਟਰ ਸਤਪਾਲ ਸ਼ਰਮਾ ਨੇ ਖੂਨਦਾਨੀਆਂ ਨੂੰ ਪਿੰਗਲਵਾੜਾ ਵੱਲੋਂ ਸਰਟੀਫਿਕੇਟ ਦੇ ਕੇ ਉਤਸ਼ਾਹਿਤ ਕੀਤਾ। ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਪਿੰਗਲਵਾੜਾ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਲੜੀ ਵਿੱਚ ਭਗਤ ਪੂਰਨ ਸਿੰਘ ਦੀ ਮਾਨਵਤਾ ਭਲਾਈ ਦੀ ਸੋਚ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਡਾ. ਗੁਨਿੰਦਰਜੀਤ ਸਿੰਘ ਜਵੰਦਾ ਚੇਅਰਮੈਨ ਇਨਫੋਟੈਕ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜ ਕੁਮਾਰ ਅਰੋੜਾ, ਰਾਜਵਿੰਦਰ ਸਿੰਘ ਲੱਕੀ, ਗਿਆਨੀ ਮਨਦੀਪ ਸਿੰਘ ਮੁਰੀਦ, ਹਰਪ੍ਰੀਤ ਸਿੰਘ ਪ੍ਰੀਤ, ਬਲਵੰਤ ਸਿੰਘ, ਕੁਲਵੰਤ ਸਿੰਘ ਅਕੋਈ, ਪ੍ਰੋ. ਨਰਿੰਦਰ ਸਿੰਘ, ਸਰਬਜੀਤ ਸਿੰਘ ਰੇਖੀ, ਸੁਭਾਸ਼ ਕਰਾੜੀਆ, ਹਰਕੀਰਤ ਕੌਰ, ਇੰਦਰਪਾਲ ਕੌਰ, ਕਮਲਪ੍ਰੀਤ ਕੌਰ, ਆਦਿ ਹਾਜ਼ਰ ਸਨ। ਕੈਂਪ ਲਈ ਵਿਗਿਆਨ ਅਤੇ ਵੈਲਫੇਅਰ ਕਲੱਬ ਅਮਰਗੜ੍ਹ ਨੇ ਸੇਵਾ ਅਰਪਿਤ ਕੀਤੀ।