ਨਿੱਜੀ ਪੱਤਰ ਪ੍ਰੇਰਕ
ਧੂਰੀ, 11 ਅਕਤੂਬਰ
ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪ੍ਰਿੰਸੀਪਲ ਡਾ. ਬਾਲ ਕ੍ਰਿਸ਼ਨ ਦੀ ਅਗਵਾਈ ਵਿੱਚ ਐੱਨ ਐੱਸ ਐੱਸ ਵਿਭਾਗ ਅਤੇ ਰੈੱਡ ਰਬਿਨ ਕਲੱਬ ਵੱਲੋਂ ਰੋਟਰੀ ਕਲੱਬ ਧੂਰੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਖੂਨਦਾਨ ਕੈਂਪ ਦੌਰਾਨ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਅਤੇ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਓਂਕਾਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਦੀ ਰਸਮ ਅਦਾ ਕੀਤੀ ਗਈ ਅਤੇ ਕਾਲਜ ਪ੍ਰਿੰਸੀਪਲ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। ਸਟੇਜ ਸੰਚਾਲਨ ਡਾ. ਜਸਬੀਰ ਸਿੰਘ ਨੇ ਕੀਤਾ। ਬਲੱਡ ਬੈਂਕ ਸਿਵਲ ਹਸਪਤਾਲ ਸੰਗਰੂਰ ਤੋਂ ਪਹੁੰਚੀ ਮੈਡੀਕਲ ਟੀਮ ਰਾਹੀਂ ਕੈਂਪ ਨੂੰ ਸੰਪੂਰਨ ਕਰਨ ਵਿੱਚ ਆਪਣਾ ਪੂਰਨ ਸਹਿਯੋਗ ਦਿੱਤਾ ਗਿਆ। ਮੈਡੀਕਲ ਟੀਮ ਵਿੱਚ ਡਾ. ਪੱਲਵੀ ਬੀ.ਟੀ.ਓ., ਹਰਜਿੰਦਰ ਕੌਰ ਸਟਾਫ਼ ਨਰਸ, ਦੀਪਤੀ ਕੌਂਸਲਰ ਅਤੇ ਸ਼ਬਨਮ ਐੱਮ ਐੱਲ ਟੀ ਸ਼ਾਮਲ ਸਨ।