ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਸ਼ ਵਾਰਸਾਂ ਨੂੰ ਸੌਂਪੀ

ਸਮਾਣਾ: ਪੁਲੀਸ ਨੇ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਫੌਤ ਹੋਏ ਨੌਜਵਾਨ ਦੀ ਪਛਾਣ ਕਰ ਕੇ ਪੋਸਟਮਾਰਟਮ ਮਗਰੋਂ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪਾਤੜਾਂ ਪੁਲੀਸ ਦੇ ਏ ਐੱਸ ਆਈ ਕਾਲਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਸਪ੍ਰੀਤ...
Advertisement

ਸਮਾਣਾ: ਪੁਲੀਸ ਨੇ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਫੌਤ ਹੋਏ ਨੌਜਵਾਨ ਦੀ ਪਛਾਣ ਕਰ ਕੇ ਪੋਸਟਮਾਰਟਮ ਮਗਰੋਂ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪਾਤੜਾਂ ਪੁਲੀਸ ਦੇ ਏ ਐੱਸ ਆਈ ਕਾਲਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਸਪ੍ਰੀਤ ਸਿੰਘ (28) ਦੇ ਭਰਾ ਸੋਨੂੰ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ, ਮੋਟਰਸਾਈਕਲ ਮਕੈਨਿਕ ਵਜੋਂ ਕੰਮ ਕਰਦਾ ਹੈ। 7 ਦਸੰਬਰ ਦੀ ਸਵੇਰ ਨੂੰ ਉਹ ਕੰਮ ’ਤੇ ਗਿਆ ਸੀ ਪਰ ਘਰ ਨਹੀਂ ਪਰਤਿਆ। ਭਾਲ ਕਰਨ ’ਤੇ ਪਤਾ ਲੱਗਾ ਕਿ ਅਨਾਜ ਮੰਡੀ ਪਾਤੜਾਂ ਦੇ ਬਾਥਰੂਮ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਨੂੰ ਸਿਵਲ ਹਸਪਤਾਲ ਸਮਾਣਾ ਵਿੱਚ ਰਖਵਾਇਆ ਗਿਆ ਹੈ। ਇਹ ਲਾਸ਼ ਜਸਪ੍ਰੀਤ ਦੀ ਸੀ। ਅਧਿਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਧਾਰਾ 194 ਤਹਿਤ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ। -ਪੱਤਰ ਪ੍ਰੇਰਕ

ਨਸ਼ੀਲੇ ਪਦਾਰਥ ਬਰਾਮਦ

ਪਟਿਆਲਾ: ਜ਼ਿਲ੍ਹਾ ਨੇ ਕਾਰਵਾਈ ਦੌਰਾਨ ਕਈ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਮੁਲਜ਼ਮ ਮਨਪ੍ਰੀਤ ਸਿੰਘ ਕੋਲੋਂ ਤਿੰਨ ਕਿਲੋ ਭੁੱਕੀ, ਅਬਦੇਸ਼ ਵਾਸੀ ਲਹਿਰ ਨਰਸਰੀ ਪਟਿਆਲਾ ਕੋਲੋਂ ਨਸ਼ੀਲਾ ਪਾਊਡਰ, ਸੁਲਤਾਨ ਸਿੰਘ ਕੋਲੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲੀਸ ਨੇ ਇਨ੍ਹਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਲਏ ਹਨ। ਪੁਲੀਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਖੇਤਰੀ ਪ੍ਰਤੀਨਿਧ

Advertisement

Advertisement
Show comments