ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਸਥਾਨਕ ਸ਼ਹਿਰ ਵਿੱਚ ਅੱਜ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਬਾਂਹ ਉੱਤੇ ‘ਰੰਧਾਵਾਂ’ ਲਿਖਿਆ ਹੋਇਆ ਮਿਲਿਆ ਹੈ, ਜਿਸ ਦੇ ਆਧਾਰ ’ਤੇ ਉਸ ਦੀ ਪਛਾਣ ਲਈ ਪੁਲੀਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...
Advertisement
ਸਥਾਨਕ ਸ਼ਹਿਰ ਵਿੱਚ ਅੱਜ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਬਾਂਹ ਉੱਤੇ ‘ਰੰਧਾਵਾਂ’ ਲਿਖਿਆ ਹੋਇਆ ਮਿਲਿਆ ਹੈ, ਜਿਸ ਦੇ ਆਧਾਰ ’ਤੇ ਉਸ ਦੀ ਪਛਾਣ ਲਈ ਪੁਲੀਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ, ਮੌਕੇ ਤੋਂ ਕਿਸੇ ਵੀ ਤਰ੍ਹਾਂ ਦਾ ਪਛਾਣ ਪੱਤਰ ਨਹੀਂ ਮਿਲਿਆ, ਜਿਸ ਕਾਰਨ ਹਾਲੇ ਤੱਕ ਮ੍ਰਿਤਕ ਦੀ ਪਛਾਣ ਤੱਕ ਨਹੀਂ ਹੋ ਸਕੀ। ਨਿਯਮਾਂ ਅਨੁਸਾਰ ਮ੍ਰਿਤਕ ਦੇ ਸਰੀਰ ਨੂੰ 72 ਘੰਟਿਆਂ ਲਈ ਸਰਕਾਰੀ ਹਸਪਤਾਲ ਸੁਨਾਮ ਵਿੱਚ ਰੱਖਿਆ ਜਾਵੇਗਾ। ਪਹਿਲੀ ਜਾਂਚ ਵਿੱਚ ਪੁਲੀਸ ਨੇ ਹਾਰਟ ਅਟੈਕ ਆਉਣ ਦੀ ਸੰਭਾਵਨਾ ਜਤਾਈ ਹੈ, ਹਾਲਾਂਕਿ ਪੂਰੀ ਤਸਦੀਕ ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗੀ। ਪੁਲੀਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਇਸ ਵਿਅਕਤੀ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਸੁਨਾਮ ਪੁਲੀਸ ਨਾਲ ਸੰਪਰਕ ਕੀਤਾ ਜਾਵੇ।
Advertisement
Advertisement
