DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਝਾੜੀਆਂ ਵਿੱਚੋਂ ਭੇਦਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼

ਲੁਧਿਆਣਾ ਰੇਲਵੇ ਲਾਈਨ 'ਤੇ ਫਲਾਈ ਓਵਰ ਨੇੜੇ ਝਾੜੀਆਂ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੁਨਾਮ ਜੀਆਰਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਸਥਾਨਕ ਨਵੇਂ ਰੇਲਵੇ ਅੰਡਰ ਬ੍ਰਿਜ ਅਤੇ ਫਲਾਈ...

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੀ ਫਾਈਲ ਫੋਟੋ।
Advertisement

ਲੁਧਿਆਣਾ ਰੇਲਵੇ ਲਾਈਨ 'ਤੇ ਫਲਾਈ ਓਵਰ ਨੇੜੇ ਝਾੜੀਆਂ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੁਨਾਮ ਜੀਆਰਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਸਥਾਨਕ ਨਵੇਂ ਰੇਲਵੇ ਅੰਡਰ ਬ੍ਰਿਜ ਅਤੇ ਫਲਾਈ ਓਵਰ ਦੇ ਵਿਚਕਾਰ ਰੇਲਵੇ ਲਾਈਨ ਦੀਆਂ ਝਾੜੀਆਂ ਵਿੱਚ ਇਕ ਨੌਜਵਾਨ ਦੀ ਲਾਸ਼ ਪਈ ਹੈ।

ਪੁਲੀਸ ਵਲੋਂ ਤੁਰੰਤ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (27) ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਕੁਲਾਰ ਖੁਰਦ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ। ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ ਅਤੇ ਸਚਾਈ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਹੀ ਸਾਹਮਣੇ ਆਵੇਗੀ।

Advertisement

ਪੜਤਾਲੀਆ ਅਫ਼ਸਰ ਨੇ ਕਿਹਾ ਕਿ ਪੁਲੀਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਅਤੇ ਚਾਚਾ ਹਰਵਿੰਦਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Advertisement

Advertisement
×