ਪੱਤਰ ਪ੍ਰੇਰਕ
ਅਮਰਗੜ੍ਹ, 6 ਮਾਰਚ
ਪ੍ਰੋ. ਹਰਿੰਦਰ ਸਿੰਘ ਮਹਬਿੂਬ ਲਾਇਬ੍ਰੇਰੀ ਝੂੰਦਾਂ ਵਿੱਚ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਲਿਖੀ ਪਲੇਠੀ ਪੁਸਤਕ ‘ਮੂਕ ਸਫ਼ੇ ਦੇ ਬੋਲ’ ਰਿਲੀਜ਼ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਬੁੱਟਰ, ਪੰਜਾਬੀ ਸਾਹਿਤ ਅਕੈਡਮੀ ਦੇ ਪ੍ਰਧਾਨ ਰਵਿੰਦਰ ਭੱਠਲ, ਭਾਸ਼ਾ ਵਿਭਾਗ ਦੇ ਸਾਬਕਾ ਡਾਇਰੈਕਟਰ ਰਛਪਾਲ ਸਿੰਘ ਗਿੱਲ, ਡਾ. ਗੁਰਭਜਨ ਸਿੰਘ ਗਿੱਲ, ਡਾ. ਮਲਕੀਤ ਸਿੰਘ, ਸੰਤ ਬਲਬੀਰ ਸਿੰਘ ਘੁੰਨਸ, ਰਾਮ ਸਰੂਪ ਸ਼ਰਮਾ ਬਰਨਾਲਾ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਉਲ, ਜਥੇਦਾਰ ਮੇਘ ਸਿੰਘ ਗੁਆਰਾ, ਪ੍ਰਧਾਨ ਮਲਕੀਤ ਸਿੰਘ, ਡਾ. ਗੁਰਮੀਤ ਕੌਰ, ਕਹਾਣੀਕਾਰ ਜਤਿੰਦਰ ਹਾਂਸ਼ ਆਦਿ ਸਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਸੁਖਦੀਪ ਕੌਰ ਬਿਰਧਨੇ ਨੇ ਕਿਤਾਬ ਵਿੱਚੋਂ ਇੱਕ ਗੀਤ ਪੇਸ਼ ਕਰਕੇ ਕੀਤੀ। ਇਸ ਮੌਕੇ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਕਿਤਾਬ ਵਿੱਚ ਇਕਬਾਲ ਸਿੰਘ ਨੇ ਆਪਣੇ ਬਾਰੇ ਬਹੁਤ ਕੁਝ ਲਿਖਿਆ ਹੈ ਜੋ ਬਹੁਤ ਘੱਟ ਲੇਖਕ ਅਜਿਹਾ ਲਿਖਦੇ ਹਨ। ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਆਏ ਲੇਖਕਾਂ ਤੇ ਬੁੱਧੀਜੀਵੀਆਂ ਦਾ ਧੰਨਵਾਦ ਕਰਦਿਆਂ ਕਿਤਾਬ ਆਪਣੇ ਭਰਾ ਮਲਕੀਤ ਸਿੰਘ ਤੇ ਕੁਲਦੀਪ ਸਿੰਘ ਨੂੰ ਸਮਰਪਿਤ ਕੀਤਾ।