ਧੂਰੀ: ਲੰਘੇ ਦਿਨੀਂ ਸੰਗਰੂਰ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਦੇ ਮੁਕਾਬਲਿਆਂ ’ਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ (ਧੂਰੀ) ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਗਿਆ ਹੈ। ਇਸ ਦੌਰਾਨ ਅੰਡਰ-14 ਦੇ ਮੁਕਾਬਲਿਆਂ ’ਚ ਜਸਕਰਨਵੀਰ ਸਿੰਘ ਗੋਲਡ ਮੈਡਲ ਜਿੱਤ ਕੇ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ, ਜਦੋਂਕਿ ਗੁਰਨੂਰ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-17 ’ਚ ਮੁਹੰਮਦ ਅਸਦ ਅਤੇ ਦਕਸ਼ ਤਲਵਾਰ ਨੇ ਚਾਂਦੀ ਦਾ ਤਗਮਾ ਤੇ ਬਰਿੰਦਰਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਅੰਡਰ-19 ’ਚ ਜਸ਼ਨਪ੍ਰੀਤ ਸਿੰਘ ਸੋਨੇ ਦਾ ਤਗਮਾ ਜਿੱਤ ਕੇ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ, ਜਦੋਂਕਿ ਜਗਦੀਪ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਇਸ ਦੌਰਾਨ ਕੁੜੀਆਂ ਦੇ ਹੋਏ ਅੰਡਰ-17 ਦੇ ਮੁਕਾਬਲਿਆਂ ’ਚ ਰੇਨੂਪ੍ਰੀਤ ਕੌਰ ਅਤੇ ਅਰਸ਼ਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ। ਟਰੱਸਟ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ, ਪ੍ਰਿੰਸੀਪਲ ਕੈਪਟਨ ਰੋਹਿਤ ਦ੍ਰਿਵੇਦੀ ਤੇ ਵਾਈਸ ਪ੍ਰਿੰਸੀਪਲ ਬਿਨੋਏ ਪੀਕੇ ਵੱਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਹਰਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਗਈ। -ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ