ਸਿਹਤ ਤੇ ਸਿੱਖਿਆ ਖੇਤਰ ’ਚ ਕ੍ਰਾਂਤੀ ਲਿਆਂਦੀ: ਅਰੋੜਾ
ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਪਗ 2.9 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਅਤੇ ਸਿਹਤ ਸਬੰਧੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ...
ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਪਗ 2.9 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਅਤੇ ਸਿਹਤ ਸਬੰਧੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾ ਰਹੇ ਹਨ ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਤੋਂ ਵੀ ਵਧੀਆ ਸਿੱਖਿਆ ਦੇਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਨੇ ਅਮਨ ਅਰੋੜਾ ਨੇ ਪਿੰਡ ਨਮੋਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਆਧੁਨਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 42.54 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ, ਸਾਇੰਸ ਲੈਬ ਅਤੇ ਹੋਰ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕਰ ਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਸ਼ੇਰੋਂ ਵਿੱਚ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 31.96 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਾਰਜ ਪੂਰੇ ਕਰਕੇ ਸਕੂਲ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਮੰਡੇਰ ਕਲਾਂ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸੇ ਤਰ੍ਹਾਂ ਲੋਹਾਖੇੜਾ ਦੇ ਤਕੀਪੁਰ ਰੋਡ ’ਤੇ ਵੀ 55 ਲੱਖ ਰੁਪਏ ਦੀ ਲਾਗਤ ਨਾਲ ਇੱਕ ਹੋਰ ਹੈਲਥ ਐਂਡ ਵੈੱਲਨੈੱਸ ਸੈਂਟਰ ਬਣਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਸਮੇਤ ਵਿਦਿਆਰਥੀ, ਅਧਿਆਪਕ, ਮਾਪੇ ਅਤੇ ਪਿੰਡ ਦੇ ਲੋਕ ਹਾਜ਼ਰ ਸਨ।
ਲੌਂਗੋਵਾਲ ਵਿੱਚ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ
ਲੌਂਗੋਵਾਲ (ਰਘਵੀਰ ਸਿੰਘ ਚੰਗਾਲ): ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਇਲਾਕੇ ਦੀਆਂ ਸੜਕਾਂ ਦਾ ਨਿਰਮਾਣ ਸ਼ੁਰੂ ਕਰਵਾਇਆ। ਜਾਣਕਾਰੀ ਅਨੁਸਾਰ 59.03 ਲੱਖ ਰੁਪਏ ਦੀ ਲਾਗਤ ਨਾਲ ਲੋਹਾਖੇੜਾ ਤੋਂ ਸੇਖੋਪੂਰਾ ਤੱਕ ਸੜਕ, 2.17 ਕਰੋੜ ਰੁਪਏ ਨਾਲ ਲੋਹਾਖੇੜਾ ਤੋਂ ਕੁੱਬੇ-ਲੌਂਗੋਵਾਲ ਰੋਡ ਨੂੰ 18 ਫੁੱਟ ਚੌੜਾ ਕਰਨ, 2.60 ਕਰੋੜ ਰੁਪਏ ਨਾਲ ਲੋਹਾਖੇੜਾ ਤੋਂ ਭੂਰੇ ਤੱਕ ਸੜਕ ਵਿਸਥਾਰ ਅਤੇ 79.47 ਲੱਖ ਰੁਪਏ ਨਾਲ ਲੋਹਾਖੇੜਾ ਤੋਂ ਕੌਮੀ ਮਾਰਕ-7 (ਨੇੜੇ ਬਡਬਰ) ਤੱਕ ਨਵੀਂ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪਿੰਡ ਤਕੀਪੁਰ ਵਿੱਚ 1.18 ਕਰੋੜ ਰੁਪਏ ਨਾਲ ਫਿਰਨੀ ਤੋਂ ਹਰੀਗੜ੍ਹ-ਝਾੜੋ ਰੋਡ ਤੱਕ ਸੜਕ ਦਾ ਨੀਂਹ ਪੱਥਰ ਵੀ ਰੱਖਿਆ।

