ਬਸਪਾ ਵੱਲੋਂ ਜਥੇਬੰਦਕ ਢਾਂਚਾ ਮਜ਼ਬੂਤ ਕਰਨ ’ਤੇ ਜ਼ੋਰ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 10 ਜੁਲਾਈ
ਬਹੁਜਨ ਸਮਾਜ ਪਾਰਟੀ ਇਕਾਈ ਸੰਗਰੂਰ ਦੀ ਸਮੀਖਿਆ ਮੀਟਿੰਗ ਪਿੰਡ ਫੱਗੂਵਾਲਾ ਦੇ ਡਾ. ਅੰਬੇਡਕਰ ਭਵਨ ਵਿੱਚ ਹਲਕਾ ਪ੍ਰਧਾਨ ਦਰਸ਼ਨ ਸਿੰਘ ਨਦਾਮਪੁਰ ਅਤੇ ਹਲਕਾ ਇੰਚਾਰਜ ਸੂਬੇਦਾਰ ਰਣਧੀਰ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਜ਼ਿਲ੍ਹਾ ਪ੍ਰਧਾਨ ਸਤਗੁਰ ਸਿੰਘ ਕੌਹਰੀਆਂ ਨੇ ਕਿਹਾ ਕਿ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਬਣਾਉਣ ਲਈ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਨੂੰ 7 ਜ਼ੋਨਾਂ ਵਿੱਚ ਵੰਡ ਕੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਹਲਕੇ ਦੇ ਪੰਜ ਯੂਥ ਵਿੰਗ ਦੇ ਆਗੂਆਂ ਹੰਸਰਾਜ ਸਿੰਘ ਨਫਰੀਆ, ਰਾਜ ਸਿੰਘ ਮਾਝੀ, ਬਲਵੀਰ ਸਿੰਘ ਕਾਲਾਝਾੜ, ਰਣਧੀਰ ਸਿੰਘ ਰਾਮਪੁਰਾ ਅਤੇ ਜਗਸੀਰ ਸਿੰਘ ਘਾਬਦਾਂ ਨੂੰ ਨੌਜਵਾਨ ਵਰਗ ਨੂੰ ਲਾਮਬੰਦ ਕਰਨ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਗੁਰਮੇਲ ਸਿੰਘ ਰੰਗੀਲਾ, ਮੀਤ ਪ੍ਰਧਾਨ ਜਗਸੀਰ ਸਿੰਘ ਮਾਝੀ, ਜੋਗਿੰਦਰ ਸਿੰਘ ਨੰਬਰਦਾਰ, ਗੁਰਦੇਵ ਸਿੰਘ ਘਾਬਦਾਂ, ਜੋਰਾ ਸਿੰਘ ਫਤਹਿਗੜ੍ਹ ਭਾਦਸੋਂ, ਸੁਖਵਿੰਦਰ ਸਿੰਘ ਬਲਿਆਲ, ਨਿਰਮਲ ਸਿੰਘ ਮੱਟੂ, ਲਾਭ ਸਿੰਘ ਫੱਗੂਵਾਲਾ, ਬਲਜੀਤ ਕੌਰ, ਮਲਕੀਤ ਕੌਰ, ਬਲਵਿੰਦਰ ਕੌਰ, ਗੁਰਦੇਵ ਕੌਰ, ਪਰਮਿੰਦਰ ਕੌਰ, ਪਾਲ ਕੌਰ ਅਤੇ ਬਲਜਿੰਦਰ ਕੌਰ ਹਾਜ਼ਰ ਸਨ।