Bulldozer Action: ਨਸ਼ਾ ਤਸਕਰਾਂ ਖਿਲਾਫ ਫਿਰ ਚੱਲਿਆ ਪੀਲਾ ਪੰਜਾ
ਲਹਿਰਾਗਾਗਾ ਦੇ ਪਿੰਡ ਹਰਿਆਊ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਅਤੇ ਪੁਲੀਸ ਵੱਲੋਂ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੇ ਘਰਾਂ ਉੱਤੇ ਬੁਲਡੋਜ਼ਰ ਚਲਾਇਆ ਗਿਆ। ਐੱਸ ਪੀ ਰਾਜੇਸ਼ ਛਿਬਰ ਨੇ ਦੱਸਿਆ ਕਿ ਪਿੰਡ ਹਰਿਆਊ ਦੇ ਇੱਕ ਪਰਿਵਾਰ ਨੇ ਨਜਾਇਜ਼ ਉਸਾਰੀ ਕੀਤੀ...
ਲਹਿਰਾਗਾਗਾ ਦੇ ਪਿੰਡ ਹਰਿਆਊ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਅਤੇ ਪੁਲੀਸ ਵੱਲੋਂ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੇ ਘਰਾਂ ਉੱਤੇ ਬੁਲਡੋਜ਼ਰ ਚਲਾਇਆ ਗਿਆ। ਐੱਸ ਪੀ ਰਾਜੇਸ਼ ਛਿਬਰ ਨੇ ਦੱਸਿਆ ਕਿ ਪਿੰਡ ਹਰਿਆਊ ਦੇ ਇੱਕ ਪਰਿਵਾਰ ਨੇ ਨਜਾਇਜ਼ ਉਸਾਰੀ ਕੀਤੀ ਹੋਈ ਸੀ ਅਤੇ ਇਹਨਾਂ ਦੇ ਖਿਲਾਫ ਐਨਡੀਪੀਐਸ ਦੇ ਕਈ ਮਾਮਲੇ ਦਰਜ ਸਨ। ਇਸੇ ਦੇ ਚਲਦਿਆਂ ਇਹ ਉਸਾਰੀ ਕਬਜ਼ੇ ਵਿੱਚ ਲੈ ਕੇ ਪੰਚਾਇਤ ਦੇ ਹਵਾਲੇ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੀ ਹੈ। ਇਸ ਸਬੰਧੀ ਪਿੰਡਾਂ ਤੇ ਸ਼ਹਿਰਾਂ ਵਿੱਚ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨਸ਼ਾ ਤਸਕਰ ਦੇ ਖਿਲਾਫ ਜਾਣਕਾਰੀ ਮਿਲਣ ’ਤੇ ਤੁਰੰਤ ਉਸ ਉੱਤੇ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਰਤਾਜ ਸਿੰਘ ਚਹਿਲ, ਆਈ.ਪੀ.ਐਸ, ਪੁਲੀਸ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕੀਤੀ ਗਈ ਹੈ।
ਗ੍ਰਾਮ ਪੰਚਾਇਤ ਤੇ ਸਰਪੰਚ ਗ੍ਰਾਮ ਪੰਚਾਇਤ ਹਰਿਆਊ ਅਤੇ ਦਫਤਰ ਦੇ ਕਰਮਚਾਰੀਆ ਦੀ ਹਾਜ਼ਰੀ ਵਿੱਚ ਨਿਸ਼ਾਨਦੇਹੀ ਕੀਤੀ ਗਈ। ਨਿਸ਼ਾਨਦੇਹੀ ਕਰਾਉਣ ਮਗਰੋਂ ਬੰਗਾ ਸਿੰਘ ਪੁੱਤਰ ਸਰਵਨ ਸਿੰਘ ਹਰਿਆਊ, ਸਤਪਾਲ ਸਿੰਘ ਪੁੱਤਰ ਬੰਤ ਸਿੰਘ, ਪਹਾੜ ਸਿੰਘ ਪੁੱਤਰ ਜੀਤ ਸਿੰਘ, ਕੁਲਦੀਪ ਸਿੰਘ ਪੁੱਤਰ ਵੱਸਣ ਸਿੰਘ ਅਤੇ ਇੰਦਰ ਸਿੰਘ ਪੁੱਤਰ ਚੰਦਾ ਸਿੰਘ ਦਾਸੀਆਨ ਹਰਿਆਊ ਦਾ ਨਜਾਇਜ਼ ਕਬਜ਼ਾ ਪਾਇਆ ਗਿਆ।
ਨਜਾਇਜ ਕਬਜ਼ਾ ਛੁਡਵਾਉਣ ਲਈ ਬੀ.ਡੀ.ਪੀ.ਓ. ਲਹਿਰਾਗਾਗਾ ਵੱਲੋਂ ਪੁਲੀਸ ਦੀ ਮਦਦ ਲਈ ਗਈ। ਡੀ ਐੱਸ ਪੀ ਰਣਬੀਰ ਸਿੰਘ ਅਤੇ ਇੰਸਪੈਕਟਰ ਮਨਪ੍ਰੀਤ ਸਿੰਘ ਥਾਣਾ ਮੁਖੀ ਲਹਿਰਾਗਾਗਾ ਸਮੇਤ ਟੀਮਾਂ ਦੀ ਮਦਦ ਨਾਲ ਨਜਾਇਜ਼ ਕਬਜ਼ਾ ਛੁਡਵਾਇਆ ਗਿਆ।

