ਜ਼ਿਮਨੀ ਚੋਣਾਂ: ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਵਿੱਚ ਖਾਲੀ ਅਹੁਦਿਆਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ...
Advertisement
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਵਿੱਚ ਖਾਲੀ ਅਹੁਦਿਆਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1 ਸਰਪੰਚ ਅਤੇ 14 ਪੰਚਾਂ ਦੇ ਕੁੱਲ 15 ਅਹੁਦਿਆਂ ਨੂੰ ਭਰਨ ਲਈ ਉਪ ਚੋਣ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਤੀਜੇ ਦਿਨ ਪਿੰਡ ਦਿਆਲਪੁਰ ਛੰਨਾ ਦੇ ਸਰਪੰਚ ਲਈ 2 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਜਦਕਿ ਪੰਚਾਂ ਲਈ 3 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ ਪੰਚਾਂ ਲਈ 9 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 2 ਸਰਪੰਚਾਂ ਅਤੇ 7 ਪੰਚਾਂ ਲਈ ਨਾਮਜ਼ਦਗੀਆਂ ਦਾਖ਼ਲ ਹਨ। ਅੱਜ ਪੰਚ ਲਈ 1 ਪਿੰਡ ਕਾਸਮਪੁਰਾ, 1 ਪਿੰਡ ਭੈਣੀ ਕਲ੍ਹਾਂ, 1 ਪਿੰਡ ਰੁੜਕੀ ਖੁਰਦ ਲਈ ਨਾਮਜ਼ਦਗੀ ਦਾਖ਼ਲ ਕਰਵਾਈ ਗਈ।
Advertisement
Advertisement
×