DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Cabinet Minister Barinder Goyal ਵੱਲੋਂ ਦਰਜਨਾਂ ਪਿੰਡਾਂ ਦਾ ਦੌਰਾ

ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

  • fb
  • twitter
  • whatsapp
  • whatsapp
featured-img featured-img
ਲਹਿਰਾਗਾਗਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।
Advertisement

ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡ ਹਮੀਰਗੜ੍ਹ ਸਮੇਤ ਦਰਜਨਾਂ ਪਿੰਡਾਂ ਵਿੱਚ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅੰਦਰ ਪਹੁੰਚਣ ’ਤੇ ਇਲਾਕਾ ਨਿਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ। ਮੰਤਰੀ ਗੋਇਲ ਨੇ ਮੌਕੇ ’ਤੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣਾ, 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣਾ ਇਤਿਹਾਸਕ ਕਦਮ ਹਨ। ਵਿਰੋਧੀ ਪਾਰਟੀਆਂ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕੈਬਨਿਟ ਮੰਤਰੀ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਫਿਰਕਾਪ੍ਰਸਤ ਪਾਰਟੀਆਂ ਕਰਾਰ ਦਿੱਤਾ।

Advertisement

ਫਿਲਮ ‘ਸਤਲੁਜ’ ਬਾਰੇ ਬਿੱਟੂ ਦੇ ਬਿਆਨ ਦੀ ਆਲੋਚਨਾ

ਲਹਿਰਾਗਾਗਾ (ਪੱਤਰ ਪ੍ਰੇਰਕ): ਅਦਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ’ਤੇ ਲਾਈ ਪਾਬੰਦੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਬਿਆਨਬਾਜ਼ੀ ’ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਫ਼ਿਲਮ ’ਤੇ ਪਾਬੰਦੀ ਲਾਉਣ ਵਾਲਿਆਂ ਦੇ ਮਨਾਂ ਵਿੱਚ ਕੋਈ ਨਾ ਕੋਈ ਡਰ ਜ਼ਰੂਰ ਹੈ। ਰਵਨੀਤ ਬਿੱਟੂ ਵੱਲੋਂ ਦਿਲਜੀਤ ’ਤੇ ਪੈਸੇ ਕਮਾਉਣ ਲਈ ਮਾਹੌਲ ਖ਼ਰਾਬ ਕਰਨ ਦੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਸ੍ਰੀ ਗੋਇਲ ਨੇ ਸਵਾਲ ਕੀਤਾ ਕਿ ਜੇ ਦਿਲਜੀਤ ਵਿੱਚ ਕੋਈ ਨੁਕਸ ਸੀ, ਤਾਂ ਕੁਝ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਉਨ੍ਹਾਂ ਨਾਲ ਮੁਲਾਕਾਤ ਕਿਉਂ ਕੀਤੀ ਸੀ? ਉਨ੍ਹਾਂ ਕਿਹਾ ਕਿ ਬਿੱਟੂ ਨੂੰ ਕੇਂਦਰ ਕੋਲ ਪੰਜਾਬ ਦੀ ਆਵਾਜ਼ ਬਣਨਾ ਚਾਹੀਦਾ ਹੈ, ਨਾ ਕਿ ਕਲਾਕਾਰਾਂ ਨੂੰ ਨਿਸ਼ਾਨਾ ਬਣਾਉਣਾ ਚਾਹੀਦਾ ਹੈ।

Advertisement

Advertisement
×