ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਬਨਿਟ ਮੰਤਰੀ ਵੱਲੋਂ 12 ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ

ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ: ਗੋਇਲ
ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦੇ ਹੋਏ ਬਰਿੰਦਰ ਕੁਮਾਰ ਗੋਇਲ। -ਫੋਟੋ: ਸੈਣੀ
Advertisement

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੀ ਮੂਨਕ ਸਬ-ਡਿਵੀਜ਼ਨ ਦੇ ਅੱਠ ਪਿੰਡਾਂ ਵਿੱਚ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ 12 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਪਿੰਡ ਬੁਸੈਹਰਾ ਵਿੱਚ 40 ਲੱਖ ਰੁਪਏ ਨਾਲ ਬਣਨ ਵਾਲੇ ਪੰਚਾਇਤ ਘਰ, ਅੰਨਦਾਨਾ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈੱਲਨੈੱਸ ਸੈਂਟਰ, 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਅਤੇ 6.32 ਲੱਖ ਰੁਪਏ ਨਾਲ ਪਸ਼ੂ ਡਿਸਪੈਂਸਰੀ, 40 ਲੱਖ ਰੁਪਏ ਨਾਲ ਬਨਾਰਸੀ ਵਿੱਚ ਪੰਚਾਇਤ ਘਰ, ਗੁਲਾੜੀ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਭੂਲਣ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ, ਮਕਰੌੜ ਸਾਹਿਬ ਵਿੱਚ 25 ਲੱਖ ਰੁਪਏ ਨਾਲ ਪੰਚਾਇਤ ਘਰ ਤੇ 10 ਲੱਖ ਰੁਪਏ ਨਾਲ ਆਂਗਣਵਾੜੀ ਸੈਂਟਰ ਅਤੇ 10 ਲੱਖ ਰੁਪਏ ਨਾਲ ਬਣਨ ਵਾਲੀ ਆਯੁਰਵੈਦਿਕ ਡਿਸਪੈਂਸਰੀ, ਰਾਮਪੁਰ ਗੁੱਜਰਾਂ ਵਿੱਚ 25 ਲੱਖ ਰੁਪਏ ਨਾਲ ਬਣਨ ਵਾਲੇ ਪੰਚਾਇਤ ਘਰ, ਬੱਲਰਾਂ ਵਿੱਚ 35 ਲੱਖ ਰੁਪਏ ਨਾਲ ਹੈਲਥ ਵੈਲਨੈਸ ਸੈਂਟਰ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤੇ ਜਾਣ ਦੇ ਕੀਤੇ ਵਾਅਦੇ ਮੁਤਾਬਕ ਕੀਤੇ ਕੰਮ ਨਾਲ ਕਈ ਖੇਤਾਂ ਨੂੰ ਕਰੀਬ 30 ਸਾਲ ਬਾਅਦ ਨਹਿਰੀ ਪਾਣੀ ਮਿਲਿਆ ਹੈ। ਸੂਬੇ ਦੇ ਨਹਿਰੀ ਸਿਸਟਮ ਦੇ ਵਿਕਾਸ ਹਿਤ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਕਰੀਬ 4500 ਕਰੋੜ ਰੁਪਏ ਦੇ ਕੰਮ ਕਰਵਾਏ ਹਨ ਤੇ ਸੂਬੇ ਦੇ ਨਹਿਰੀ ਪ੍ਰਬੰਧ ਦੇ ਵਿਕਾਸ ਲਈ ਇਸ ਸਾਲ ਕਰੀਬ 3264 ਕਰੋੜ ਰੁਪਏ ਖਰਚੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਦਰਿਆਵਾਂ ’ਚ ਪਾਣੀ ਦੇ ਪੱਧਰ ਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ। ਸ੍ਰੀ ਗੋਇਲ ਨੇ ਕਿਹਾ ਕਿ ਜੇਕਰ ਹੜ੍ਹ ਸਬੰਧੀ ਕੋਈ ਅਲਰਟ ਪ੍ਰਾਪਤ ਹੁੰਦਾ ਹੈ ਤਾਂ ਫੌਰੀ ਹੀ ਸਬੰਧਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਤਬਦੀਲ ਕਰ ਦਿੱਤਾ ਜਾਵੇਗਾ। ਇਸ ਦੌਰਾਨ ਅਰੁਣ ਜਿੰਦਲ, ਜਗਸੀਰ ਮਲਾਣਾ ਸਮੇਤ ਪਿੰਡਾਂ ਦੇ ਪੰਚ, ਸਰਪੰਚ, ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡਾਂ ਅਤੇ ਸ਼ਹਿਰਾਂ ਦੇ ਵਾਸੀ ਹਾਜ਼ਰ ਸਨ।

Advertisement

Advertisement