ਕੈਬਨਿਟ ਮੰਤਰੀ ਨੇ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਰੱਖੇ
ਇਨ੍ਹਾਂ ਪਿੰਡਾਂ ਵਿੱਚ ਟਿਊਬਵੈੱਲ, ਟੈਂਕੀ, ਵਾਟਰ ਸਪਲਾਈ ਕੁਨੈਕਸ਼ਨ, ਸੋਲਰ ਪੈਨਲ ਤੇ ਹੋਰ ਲੋੜੀਂਦਾ ਸਾਜੋ ਸਾਮਾਨ ਸਰਕਾਰ ਵੱਲੋਂ ਲਾਇਆ ਜਾਵੇਗਾ ਅਤੇ ਕਲੋਰੀਨ ਪਾ ਕੇ ਹੀ ਪਾਣੀ ਲੋਕਾਂ ਤਕ ਸਪਲਾਈ ਕੀਤਾ ਜਾਵੇਗਾ।
ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁੱਟੀ ਲਗਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਿਤ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਕਈ ਮੌਕੇ ’ਤੇ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਪੀਏ ਰਾਕੇਸ਼ ਕੁਮਾਰ ਗੁਪਤਾ, ਐਕਸੀਅਨ ਹਨੀ ਗੁਪਤਾ, ਐੱਸਡੀਓ ਜਤਿੰਦਰ ਸਿੰਘ, ਜੇਈ ਨਿਪੁਨ ਗੋਇਲ, ਗੋਰਖਾ ਸਿੰਘ ਸਰਪੰਚ ਪਿੰਡ ਕੋਟੜਾ ਲਹਿਲ, ਅਮਨਦੀਪ ਸਿੰਘ, ਹਰਜੀਤ ਸਿੰਘ, ਬੌਬੀ ਸਿੰਘ, ਅਮਿਤ ਗੋਇਲ, ਅਜੈਬ ਸਿੰਘ ਪਿੰਡ ਚੂੜਲ ਖੁਰਦ, ਭਗਵੰਤ ਸਿੰਘ ਪਿੰਡ ਅੜਕਵਾਸ, ਗੋਬਿੰਦ ਸਿੰਘ ਅਤੇ ਪਰਗਟ ਸਿੰਘ ਹਾਜ਼ਰ ਸਨ।