ਸੰਗਰੂਰ: ਪ੍ਰਾਈਵੇਟ ਸਕੂਲਾਂ ਦੀ ਨਾਮਵਰ ਸੰਸਥਾ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੂੰ ਸਰਵੋਤਮ ਸਕੂਲ ਵਜੋਂ ਚੁਣਿਆ ਗਿਆ ਹੈ ਅਤੇ ਸਕੂਲ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੂੰ ਡਾਇਨਾਮਿਕ ਪ੍ਰਿੰਸੀਪਲ ’’ ਦੇ ਐਵਾਰਡ ਨਾਲ ਨਿਵਾਜਿਆ ਗਿਆ ਹੈ। ਸਕੂਲ ਦੇ ਚੇਅਰਮੈਨ ਇੰਜ. ਸ਼ਿਵ ਆਰੀਆ ਨੇ ਦੱਸਿਆ ਕਿ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸਨ ਆਫ ਪੰਜਾਬ (ਫੈਪ) ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੇ ਪ੍ਰਾਈਵੇਟ ਸਕੂਲਾਂ ਦੇ ਸਨਮਾਨ ਲਈ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇੱਕ ਐਵਾਰਡ ਸਮਾਗਮ ਕਰਵਾਇਆ ਗਿਆ ਸੀ। ‘ਨੈਸ਼ਨਲ ਸਕੂਲ ਐਵਾਰਡ-2022’ ਦੌਰਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੂੰ (ਬੈਸਟ ਸਕੂਲ ਇਨ ਇਨੋਵੇਟਿਵ ਟੀਚਿੰਗ ਪਰੈਕਟਿਸ) ਸ੍ਰੇਣੀ ਦਾ ਐਵਾਰਡ ਮਿਲਿਆ ਹੈ। ਸਮਾਗਮ ਵਿਚ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਚੰਡੀਗੜ੍ਹ ਯੂਨੀਵਰਸਿਟੀ ਦੇ ਸ੍ਰੀ ਸਤਨਾਮ ਸਿੰਘ ਸੰਧੂ, ਐਸੋਸੀਏਸ਼ਨ ਫੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਤੋਂ ਇਲਾਵਾ ਵਿਦਿਅਕ ਖੇਤਰ ਦੀਆਂ ਨਾਮਵਰ ਸਖ਼ਸ਼ੀਅਤਾਂ ਮੌਜੂਦ ਸਨ। ਸ੍ਰੀ ਸ਼ਿਵ ਆਰੀਆ ਨੇ ਕਿਹਾ ਕਿ ਥੋੜੇ ਸਮੇਂ ਵਿਚ ਅਜਿਹੇ ਪੁਰਸਕਾਰ ਪ੍ਰਾਪਤ ਕਰਨਾ, ਸਕੂਲ ਲਈ ਮਾਣ ਵਾਲੀ ਗੱਲ ਹੈ। -ਨਿੱਜੀ ਪੱਤਰ ਪ੍ਰੇਰਕ