ਕ੍ਰਿਸ਼ੀ ਵਿਗਿਆਨ ਕੇਂਦਰ ’ਚ ਕੈਂਪ
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਰਾਲੀ ਪ੍ਰਬੰਧਨ ਪ੍ਰਾਜੈਕਟ ਅਧੀਨ ਜ਼ਿਲ੍ਹਾ ਪੱਧਰੀ ਕੈਂਪ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਕੰਪਲੈਕਸ ਵਿੱਚ ਲਗਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਬਲਾਕਾਂ ਦੇ 158 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿੱਚ ਸਾਂਭਣ ਵਾਲੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਣਕ ਦੀਆਂ ਵਿਸ਼ੇਸ਼ ਗੁਣਵੱਤਾ ਵਾਲੀਆਂ ਕਿਸਮਾਂ, ਕਣਕ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਅਤੇ ਕਣਕ ਵਿੱਚ ਪੀਲੇਪਣ ਦੇ ਕਾਰਣਾਂ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਸੁਨੀਲ ਕੁਮਾਰ ਸਹਾਇਕ ਪ੍ਰੋਫੈਸਰ ਖੇਤੀਬਾੜੀ ਇੰਜਨੀਅਰਿੰਗ, ਡਾ. ਰਵਿੰਦਰ ਕੌਰ ਸਹਾਇਕ ਪ੍ਰੋਫੈਸਰ ਬਾਗਬਾਨੀ, ਡਾ. ਰੁਕਿੰਦਰ ਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ ਫ਼ਸਲ ਵਿਗਿਆਨ ਨੇ ਕਿਸਾਨਾਂ ਨਾਲ ਕਣਕ ਵਿੱਚ ਨਦੀਨ ਪ੍ਰਬੰਧਨ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਅਮਰਪ੍ਰੀਤ ਕੌਰ, ਪ੍ਰੋਗਰਾਮ ਸਹਾਇਕ ਲੈਬ ਟੈਕਨੀਸ਼ੀਅਨ ਨੇ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆ।
ਇਸ ਮੌਕੇ ਮੁਕੇਸ਼ ਗੁਪਤਾ ਵੈਟਰਨਰੀ ਅਫਸਰ ਸੰਗਰੂਰ, ਡਾ. ਵਿਤਸਤਾ, ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਨੇ ਵਿਚਾਰ ਸਾਂਝੇ ਕੀਤੇ।
