ਸਹਾਇਤਾ ਕੇਂਦਰ ’ਚ ਲੇਬਰ ਕਾਰਡ ਬਣਾਉਣ ਲਈ ਕੈਂਪ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਲਈ ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਬਣਾਏ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਸਥਾਨਕ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਅੱਜ ਇੱਥੇ ਵਿਸ਼ੇਸ਼ ਤੌਰ ’ਤੇ ਮਜ਼ਦੂਰਾਂ ਲਈ ਲੇਬਰ ਕਾਰਡ ਬਣਾਉਣ ਲਈ...
Advertisement
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਲਈ ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਬਣਾਏ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਸਥਾਨਕ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਅੱਜ ਇੱਥੇ ਵਿਸ਼ੇਸ਼ ਤੌਰ ’ਤੇ ਮਜ਼ਦੂਰਾਂ ਲਈ ਲੇਬਰ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ। ਲੇਬਰ ਕਾਰਡ ਦਾ ਫਾਰਮ ਭਰਵਾਉਣ ਆਏ ਮਜ਼ਦੂਰ ਨੇ ਦੱਸਿਆ ਕਿ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਵਿੱਚ ਕੋਈ ਵੀ ਸਰਕਾਰੀ ਸੇਵਾ ਪ੍ਰਾਪਤ ਕਰਨ ਦਾ ਫਾਰਮ ਮਾਹਰਾਂ ਵੱਲੋਂ ਭਰ ਕੇ ਦੇ ਦਿੱਤਾ ਜਾਂਦਾ ਹੈ। ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ, ਆਸ਼ੀਰਵਾਦ ਯੋਜਨਾ, ਆਧਾਰ ਕਾਰਡ ਅਪਡੇਟ ਅਤੇ ਹੋਰ ਬਹੁਤ ਸਾਰੀਆਂ ਯੋਜਨਾਵਾਂ ਲਈ ਫਾਰਮ ਭਰਨ ਪ੍ਰਕਿਰਿਆ ਕੇਂਦਰ ਵਿੱਚ ਕੀਤੀ ਜਾਂਦੀ ਹੈ।
Advertisement
Advertisement
×

