ਬਾਲੀਆਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਕੈਂਪ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ ਵਿੱਚ ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਸਿਫਾਰਿਸ਼ ਨੁਕਤਿਆਂ ਸਬੰਧੀ ਅਤੇ ਝੋਨੇ ਦੀ ਪਰਾਲੀ ਨੂੰ ਬਗੈਰ ਅੱਗ ਲਗਾਏ ਖੇਤ ਵਿੱਚ ਹੀ...
Advertisement
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ ਵਿੱਚ ਲਗਾਤਾਰ ਮੀਂਹ ਤੋਂ ਪ੍ਰਭਾਵਿਤ ਝੋਨੇ ਅਤੇ ਬਾਸਮਤੀ ਤੋਂ ਚੰਗਾ ਝਾੜ ਲੈਣ ਲਈ ਸਿਫਾਰਿਸ਼ ਨੁਕਤਿਆਂ ਸਬੰਧੀ ਅਤੇ ਝੋਨੇ ਦੀ ਪਰਾਲੀ ਨੂੰ ਬਗੈਰ ਅੱਗ ਲਗਾਏ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਨੇ ਪਹਿਲਾਂ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਹੈਪੀਸੀਡਰ, ਸੁਪਰ ਸੀਡਰ, ਪੀ ਏ ਯੂ ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਨ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਨੇ ਝੋਨੇ ਅਤੇ ਬਾਸਮਤੀ ਦੇ ਕੀੜਿਆਂ ਅਤੇ ਬਿਮਾਰੀਆਂ ਜਿਵੇਂ ਕਿ ਪੱਤਾ ਲਪੇਟ ਸੁੰਡੀ, ਸ਼ੀਥ ਬਲਾਈਟ ਅਤੇ ਬਲਾਸਟ ਦੇ ਪ੍ਰਬੰਧਨ ਲਈ ਨਵੀਆਂ ਸਿਫ਼ਾਰਸ਼ਾਂ ਬਾਰੇ ਗੱਲ ਕੀਤੀ। ਇਸ ਮੌਕੇ ਪੀ.ਏ.ਯੂ ਸਾਹਿਤ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਪ੍ਰਗਟ ਸਿੰਘ, ਹਰਦਮ ਸਿੰਘ ਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement