ਧੂਰੀ (ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ):
ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਪੀਏਸੀ ਮੈਂਬਰ ਹਰਬੰਸ ਸਿੰਘ ਸਲੇਮਪੁਰ ਨੇ ਲੋਕਾਂ ਨੂੰ ਮਾਨ ਦੇ ਹੱਕ ਵਿੱਚ ਵੋਟਾਂ ਦੀ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਸੰਗਰੂਰ ਦੇ ਲੋਕ ਸ੍ਰੀ ਮਾਨ ਨੂੰ ਵੱਡੇ ਫ਼ਰਕ ਨਾਲ ਜਿਤਾਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਅਤੇ ਵਰਕਰ ਹਾਜ਼ਰ ਸਨ।