ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੁਹਿੰਮ
ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਅੰਦਰ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਸੰਗਠਨ ਸਿਰਜਣ ਮੁਹਿੰਮ ਤਹਿਤ ਅੱਜ ਇੱਥੇ ਰਾਜਸਥਾਨ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਆਬਜ਼ਰਵਰ ਜਗਦੀਸ਼...
ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਅੰਦਰ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਸੰਗਠਨ ਸਿਰਜਣ ਮੁਹਿੰਮ ਤਹਿਤ ਅੱਜ ਇੱਥੇ ਰਾਜਸਥਾਨ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਆਬਜ਼ਰਵਰ ਜਗਦੀਸ਼ ਚੰਦਰ ਜਾਂਗੜ ਵੱਲੋਂ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਬਜ਼ਰਵਰ ਜਗਦੀਸ਼ ਚੰਦਰ ਜਾਂਗੜ ਨੇ ਕਿਹਾ ਕਿ ਦੇਸ਼ ਅੰਦਰ ਕੁੱਝ ਗਲਤ ਰਾਜਨੀਤਿਕ ਫੈਸਲਿਆਂ ਕਾਰਨ ਕਈ ਸੂਬਿਆਂ ਅੰਦਰ ਕਾਂਗਰਸ ਦੀ ਸਰਕਾਰ ਨਹੀਂ ਬਣ ਸਕੀ। ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ ਨੇ ਜ਼ਿਲ੍ਹਾ ਆਬਜ਼ਰਵਰ ਜਾਂਗੜ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਸੰਗਰੂਰ ਜ਼ਿਲ੍ਹੇ ਵਿੱਚੋਂ ਜੜ੍ਹਾਂ ਲਾਉਣ ਵਾਲੀ ਆਮ ਆਦਮੀ ਪਾਰਟੀ ਦੀਆਂ ਜੜ੍ਹਾਂ ਵੀ ਇੱਥੋਂ ਹੀ ਖਤਮ ਕੀਤੀਆਂ ਜਾਣਗੀਆਂ। ਬਾਅਦ ਵਿੱਚ ਜਗਦੀਸ਼ ਚੰਦਰ ਜਾਂਗੜ ਵੱਲੋਂ ਇਲਾਕੇ ਦੇ ਇਕੱਲੇ ਇਕੱਲੇ ਵਰਕਰ ਨੂੰ ਕਮਰੇ ਵਿੱਚ ਬੁਲਾ ਕੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਸੁਝਾਅ ਲਏ ਗਏ।
ਦਿੜ੍ਹਬਾ ਤੇ ਛਾਜਲੀ ’ਚ ਵਰਕਰਾਂ ਨਾਲ ਮੀਟਿੰਗਾਂ
ਦਿੜ੍ਹਬਾ ਮੰਡੀ (ਰਣਜੀਤ ਸਿੰੰਘ ਸ਼ੀਤਲ): ਸੰਗਠਨ ਸਿਰਜਣ ਮੁਹਿੰਮ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲਗਾਏ ਗਏ ਆਬਜ਼ਤਰਬਰ ਜਗਦੀਸ਼ ਚੰਦਰ ਜਾਂਗੜ ਨੇ ਦਿੜ੍ਹਬਾ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੀਨੀਅਰ ਆਗੂ ਸੁਰਿੰਦਰਪਾਲ ਸਿੰਘ ਸਿਬੀਆ, ਦਿੜ੍ਹਬਾ ਦੇ ਟਕਸਾਲੀ ਕਾਂਗਰਸੀ ਆਗੂ ਜਗਸੀਰ ਸਿੰਘ ਖਨਾਲਕਲਾਂ, ਰਾਮ ਸਿੰਘ ਕਾਕੂਵਾਲਾ ਸਾਬਕਾ ਸਰਪੰਚ ਕਾਕੂਵਾਲਾ, ਸਤਨਾਮ ਸਿੰਘ ਸੱਤਾ, ਗੋਗੀ ਸਿੰਘ ਖੋਪੜਾ ਤੇ ਦੀਦਾਰ ਸਿੰਘ ਦਾਰੀ ਆਦਿ ਸੀਨੀਅਰ ਆਗੂ ਹਾਜ਼ਰ ਸਨ। ਇਸ ਮਗਰੋਂ ਜਾਂਗੜ ਨੇ ਪਿੰਡ ਛਾਜਲੀ ਵਿੱਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ।