ਖੇਤਾਂ ਦੀ ਸਿੰਜਾਈ ਲਈ ਨਹਿਰੀ ਪ੍ਰਾਜੈਕਟ ਸ਼ੁਰੂ
ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿੱਚ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ...
ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿੱਚ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਕਿਸਾਨ ਮੌਜੂਦ ਸਨ ਅਤੇ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਦੀ ਖ਼ੁਸ਼ੀ ਵਿੱਚ ਲੱਡੂ ਵੀ ਵੰਡੇ ਗਏ।
ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਤਕਰੀਬਨ 3.5 ਕਰੋੜ ਰੁਪਏ ਦੀ ਲਾਗਤ ਆ ਰਹੀ ਹੈ, ਜਿਸ ਤਹਿਤ ਲਗਪਗ 25 ਕਿਲੋਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਲਗਾਏ ਜਾਣਗੇ, ਜਿਸ ਨਾਲ ਨਹਿਰੀ ਪਾਣੀ ਦੀ ਸਪਲਾਈ ਹੋਰ ਸੁਚੱਜੇ ਅਤੇ ਸਮੇਂ-ਸਿਰ ਢੰਗ ਨਾਲ ਯਕੀਨੀ ਬਣਾਈ ਜਾ ਸਕੇਗੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਹਰ ਖੇਤ ਤੱਕ ਪਾਣੀ’ ਪਹੁੰਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰਾਜੈਕਟਾਂ ਨਾਲ ਨਾ ਸਿਰਫ਼ ਪਾਣੀ ਦੀ ਬੱਚਤ ਹੋਵੇਗੀ, ਸਗੋਂ ਖੇਤਾਂ ਤੱਕ ਪਾਣੀ ਦੀ ਬਰਾਬਰ ਵੰਡ ਯਕੀਨੀ ਬਣੇਗੀ। ਇਸ ਮੌਕੇ ਬਲਾਕ ਸਮਿਤੀ ਮੈਂਬਰ ਜਗਸੀਰ ਸਿੰਘ ਲੱਡਾ, ‘ਆਪ’ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੱਕੜਵਾਲ, ਪੰਚ ਮਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

