ਨਵਦੀਪ ਪਬਲਿਕ ਸਕੂਲ ’ਚ ਕੈਂਸਰ ਜਾਂਚ ਕੈਂਪ
ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰਬੰਧਕ ਕਰਮਵੀਰ ਸਿੰਗਲਾ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਦੀ ਸਹਾਇਤਾ ਨਾਲ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸਕੂਲ ਲਾਇਆ ਗਿਆ। ਚੇਅਰਮੈਨ ਅਸ਼ੋਕ ਸਿੰਗਲਾ ਅਤੇ ਪ੍ਰਿੰਸੀਪਲ ਮਹਾਂਵੀਰ ਸਿੰਘ ਦੀ ਨਿਗਰਾਨੀ ਵਿੱਚ ਕੈਂਪ ’ਚ ਵੱਡੀ ਗਿਣਤੀ...
Advertisement
ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰਬੰਧਕ ਕਰਮਵੀਰ ਸਿੰਗਲਾ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਦੀ ਸਹਾਇਤਾ ਨਾਲ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਸਕੂਲ ਲਾਇਆ ਗਿਆ। ਚੇਅਰਮੈਨ ਅਸ਼ੋਕ ਸਿੰਗਲਾ ਅਤੇ ਪ੍ਰਿੰਸੀਪਲ ਮਹਾਂਵੀਰ ਸਿੰਘ ਦੀ ਨਿਗਰਾਨੀ ਵਿੱਚ ਕੈਂਪ ’ਚ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਕਾਂਤਾ ਗੋਇਲ ਨੇ ਕਿਹਾ ਕਿ ਅੱਜ ਕੈਂਸਰ ਨੇ ਹਰ ਘਰ ਵਿੱਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਰੀਰ ਦੀ ਪੂਰੀ ਜਾਂਚ ਕਰਵਾ ਲਈ ਜਾਵੇ ਤਾਂ ਸਮੇਂ ਰਹਿੰਦਿਆਂ ਇਸ ਬਿਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ। ਵਰਲਡ ਕੈਂਸਰ ਕੇਅਰ ਦੇ ਪੰਜਾਬ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਨਵਦੀਪ ਸਕੂਲ ਸਮਾਜਿਕ ਗਤੀਵਿਧੀਆਂ ਵਿੱਚ ਅੱਗੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 357 ਲੋਕਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਬੰਧਕਾਂ ਵੱਲੋਂ ਮੈਡੀਕਲ ਟੀਮ ਦਾ ਸਨਮਾਨ ਕੀਤਾ ਗਿਆ।
Advertisement
Advertisement