ਰਾਮਪੁਰਾ ਵਿੱਚ ਕੈਂਸਰ ਜਾਂਚ ਲਈ ਕੈਂਪ ਲਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਵਿੱਚ ਜਪਹਰ ਵੈੱਲਫੇਅਰ ਸੁਸਾਇਟੀ ਵੱਲੋਂ ਏ ਆਈ ਅਧਾਰਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਚੈਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਦੱਸਿਆ ਕਿ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਵੱਡੀ ਗਿਣਤੀ ਵਿੱਚ ਔਰਤਾਂ...
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਾਮਪੁਰਾ ਵਿੱਚ ਜਪਹਰ ਵੈੱਲਫੇਅਰ ਸੁਸਾਇਟੀ ਵੱਲੋਂ ਏ ਆਈ ਅਧਾਰਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਚੈਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਦੱਸਿਆ ਕਿ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਵੱਡੀ ਗਿਣਤੀ ਵਿੱਚ ਔਰਤਾਂ ਦੇ ਨਵੀਂ ਤਕਨੀਕ ਏ ਆਈ ਅਧਾਰਤ ਕੈਂਸਰ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਕੈਂਪਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਕੈਂਪ ਵਿੱਚ ਟੀਮ ਮੈਂਬਰ ਕਦਰ ਖਾਨ, ਸਰਪੰਚ ਗੁਰਮੇਲ ਸਿੰਘ, ਜਸਪ੍ਰੀਤ ਕੌਰ, ਮਨਜੀਤ ਕੌਰ, ਦਰਸ਼ਨਾ ਕੌਰ, ਸੁਖਪਾਲ ਕੌਰ, ਅਤੇ ਰਾਜਿੰਦਰ ਕੌਰ ਆਦਿ ਹਾਜ਼ਰ ਸਨ।
Advertisement
Advertisement
Advertisement
×

