ਪੱਤਰ ਪ੍ਰੇਰਕ
ਲਹਿਰਾਗਾਗਾ, 22 ਫਰਵਰੀ
ਇੱਥੇ ਅੱਜ ਸ਼ਾਮੀ ਛੇ ਵਜੇ ਸੈਂਕੜੇ ਨੌਜਵਾਨਾਂ ਨੇ ਅਦਾਕਾਰ ਤੇ ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਸ਼ਹਿਰ ਵਿੱਚ ਝੰਡਾ ਤੇ ਮੋਮਬੱਤੀ ਮਾਰਚ ਕੱਢਿਆ। ਅਕਾਲੀ ਦਲ ਅਮ੍ਰਿਤਸਰ ਤੇ ਸਿੱਖ ਸੰਸਥਾਵਾਂ ਨਾਲ ਜੁੜੇ ਨੌਜਵਾਨਾਂ ਨੇ ਇਸ ਮੌਕੇ ਦੀਪ ਸਿੱਧੂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਦੀਪ ਸਿੱਧੂ ਨਾਲ ਵਾਪਰੇ ਸੜਕ ਹਾਦਸੇ ਦੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਮੌਕੇ ਦੀਪ ਸਿੱਧੂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ। ਗੁਰੂਘਰ ਤੋਂ ਚੱਲਿਆਂ ਕਾਫਲਾ ਸ਼ਹਿਰ ਵਿੱਚ ਲੰਘਿਆ। ਇਸ ਦੌਰਾਨ ਆਗੂਆਂ ਨੇ ਨੌਜਵਾਨਾਂ ਨੂੰ 24 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿੱਚ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਸ਼ੇਰ ਸਿੰਘ, ਅਮਰੀਕ ਸਿੰਘ ਅਤੇ ਦਲਜੀਤ ਸਿੰਘ ਹਾਜ਼ਰ ਸਨ।