ਧੂਰੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਨੌਜਵਾਨਾਂ ਵੱਲੋਂ ਸ਼ਹਿਰ ’ਚ ਮੋਮਬੱਤੀ ਮਾਰਚ ਕੀਤਾ ਗਿਆ। ਇਹ ਮਾਰਚ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦੇ ਹੋਏ ਕੱਕੜਵਾਲ ਚੌਕ ਵਿੱਚ ਸਮਾਪਤ ਹੋਇਆ। ਇਸ ਮੌਕੇ ਗੁਰਪ੍ਰਤਾਪ ਸਿੰਘ, ਸੋਨੀ ਭੁੱਲਰ, ਆਕਾਸ਼, ਦਵਿੰਦਰ ਸਿੰਘ, ਧਮਨ ਸੋਢੀ ਤੇ ਜੋਤ ਸੋਢੀ ਨੇ ਕਿਹਾ ਸਿੱਧੂ ਮੂਸੇਵਾਲ ਦਾ ਕਤਲ ਇਕ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਤਲ ਦੀ ਜਾਂਚ ਸੀਬੀਆਈ ਤੋਂ ਕਰਵਾ ਕੇ ਦੋਸ਼ੀਆਂ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਇਹ ਕੈਂਡਲ ਮਾਰਚ ਸਿੱਧੂ ਮੂਸੇਵਾਲ ਨੂੰ ਸਮਰਪਿਤ ਹੈ। -ਖੇਤਰੀ ਪ੍ਰਤੀਨਿਧ