ਕਤਲ ਮਾਮਲੇ ’ਚ ਇਨਸਾਫ਼ ਲਈ ਮੋਮਬੱਤੀ ਮਾਰਚ
ਰਮੇਸ਼ ਭਾਰਦਵਾਜ ਲਹਿਰਾਗਾਗਾ, 13 ਅਕਤੂਬਰ ਨੌਜਵਾਨ ਭਾਰਤ ਸਭਾ ਇਕਾਈ ਲਹਿਰਾ ਦੇ ਆਗੂਆਂ ਸੱਗੂ ਸਿੰਘ ਅਤੇ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਜਨਤਕ ਜਥੇਬੰਦੀਆਂ ਵੱਲੋਂ ਅੱਜ ਇੱਥੇ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਮੋਮਬੱਤੀ ਮਾਰਚ...
ਰਮੇਸ਼ ਭਾਰਦਵਾਜ
ਲਹਿਰਾਗਾਗਾ, 13 ਅਕਤੂਬਰ
ਨੌਜਵਾਨ ਭਾਰਤ ਸਭਾ ਇਕਾਈ ਲਹਿਰਾ ਦੇ ਆਗੂਆਂ ਸੱਗੂ ਸਿੰਘ ਅਤੇ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਜਨਤਕ ਜਥੇਬੰਦੀਆਂ ਵੱਲੋਂ ਅੱਜ ਇੱਥੇ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਮੋਮਬੱਤੀ ਮਾਰਚ ਕੀਤਾ ਗਿਆ।
ਆਗੂਆਂ ਦਾ ਕਹਿਣਾ ਹੈ ਕਿ ਇਹ ਕਤਲ ਨਸ਼ਾ ਤਸਕਰਾਂ ਦੀ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪੁਲੀਸ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੁੰਦੀ ਹੈ, ਜਿਸ ਕਾਰਨ ਨਸ਼ਾ ਵਿਰੋਧੀ ਆਗੂਆਂ ਨੂੰ ਖੁੱਲ੍ਹੀਆਂ ਧਮਕੀਆਂ ਮਿਲਦੀਆਂ ਹਨ ਅਤੇ ਦੋਸ਼ੀ ਬਚ ਨਿਕਲਦੇ ਹਨ। ਕਿਰਤੀ ਕਿਸਾਨ ਯੂਥ ਵਿੰਗ ਦੇ ਆਗੂ ਨਿਰਭੈ ਸਿੰਘ ਖਾਈ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਸੁਤੰਤਰ ਅਤੇ ਪਾਰਦਰਸ਼ੀ ਜਾਂਚ ਹੋਵੇ।
ਆਗੂਆਂ ਬਿੱਕਰ ਹਥੋਆ,ਜਗਜੀਤ ਭੁਟਾਲ, ਪੂਰਨ ਸਿੰਘ ਖਾਈ, ਜਸਵੀਰ ਚੋਟੀਆਂ, ਗੁਰਚਰਨ ਸਿੰਘ ਨੇ ਕਿਹਾ ਕਿ ਨਸ਼ਾ ਮਾਫੀਆ ਨਾਲ ਮਿਲੀਭੁਗਤ ਕਰਨ ਵਾਲੇ ਸਰਕਾਰੀ ਅਤੇ ਪੁਲੀਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਮੇਘਰਾਜ, ਮਨੋਜ ਕੁਮਾਰ, ਰਾਜ ਸੈਣੀ, ਹਰਪ੍ਰੀਤ ਸ਼ਰਮਾ, ਮਨਜੀਤ ਸਿੰਘ, ਸੁਰੇਸ਼ ਕੁਮਾਰ, ਸੁਖਵਿੰਦਰ ਬਿੱਟੂ, ਤਰੁਣ ਸ਼ਰਮਾ, ਸੁਰਿੰਦਰ ਸਿੰਘ, ਟਰੈਫੀ ਗਰਗ, ਗੁਰਜੰਟ ਕਲਰਕ, ਬੀਰਬਲ ਸਿੰਘ, ਵੀਰ ਦਵਿੰਦਰ ਸਿੰਘ, ਰਿਸ਼ੀਪਾਲ, ਦਰਸ਼ਨ ਖਾਈ, ਰਾਜੂ ਖਾਈ, ਪਾਲ ਸਿੰਘ ਖਾਈ, ਸਤਗੁਰ ਸਿੰਘ, ਨਾਇਬ ਸਿੰਘ, ਸਤਗੁਰ ਸਿੰਘ, ਗੁਰਦਾਸ ਝਲੂਰ ਆਦਿ ਹਾਜ਼ਰ ਸਨ।

