ਕੈਪਟਨ ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ ਕਰਾਵਾਂਗੇ: ਚੀਮਾ

* ਅੱਧੀ ਦਰਜਨ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਕੈਪਟਨ ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ ਕਰਾਵਾਂਗੇ: ਚੀਮਾ

ਹਰਪਾਲ ਚੀਮਾ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਪਰਿਵਾਰ।

ਹਰਦੀਪ ਸਿੰਘ ਸੋਢੀ

ਧੂਰੀ, 15 ਜਨਵਰੀ

ਪੰਜਾਬ  ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ  ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਮਾਫ਼ੀਆ ਦਾ ਰਾਜ ਹੈ, ਜਿੱਥੇ ਲੋਕਾਂ ਨੂੰ ਵਿਕਾਸ ਦੇਣ ਦੇ ਨਾਂਅ ਉੱਪਰ ਦੋਵੇਂ ਹੱਥੀਂ ਲੁੱਟਿਆ ਜਾ ਰਿਹਾ। ਪੰਜਾਬ ਅੰਦਰ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਕਾਂਗਰਸ ਦੇ ਰਾਜ ਵਿੱਚ  ਵਿਕਾਸ ਕਾਰਜਾਂ ਦੀ ਆੜ ਹੇਠ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਨਿੱਰਖੱਪ ਏਜੰਸੀਆਂ ਤੋਂ ਕਰਵਾ ਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਦਿੱਲੀ ਸਰਕਾਰ ਦੀ ਤਰਜ਼ ਤੇ ਸਸਤੀਆਂ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੇ ਅੜੀਅਲ ਰਵੱਈਏ ਕਾਰਨ ਅੰਨਦਾਤਾ ਦਿੱਲੀ ਦੀਆਂ ਸੜਕਾਂ ਉੱਪਰ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ। ਇਸ ਮੌਕੇ ਰਾਮੇਸ਼ ਕੁਮਾਰ ਕਾਕਾ, ਬਿਕਰਮ ਪਰਾਸ਼ਰ ਦੀ ਅਗਵਾਈ ਵਿੱਚ ਅੱਧੀ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਇਸ ਮੌਕੇ ਜ਼ਿਲਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ, ਸੰਦੀਪ ਸਿੰਗਲਾ, ਅਨਵਰ ਭਸੌੜ, ਯਸ਼ਪਾਲ, ਅਨਿਲ ਕੁਮਾਰ, ਅਮਨਦੀਪ ਸਿੰਘ ਧਾਂਦਰਾ, ਪ੍ਰੀਤ ਧੂਰੀ ਆਦਿ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All