ਵਿਦਿਆਰਥੀਆਂ ਦੀ ਕਰੀਅਰ ਕਾਊਂਸਲਿੰਗ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਪਲ ਅਤੇ ਪੀ ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿਖੇ ਕਰੀਅਰ ਗਾਈਡੈਂਸ ਸੈਸ਼ਨ ਕਰਵਾਏ ਗਏ। ਇਹ ਸੈਸ਼ਨ ਪ੍ਰਿੰਸੀਪਲ ਡਾ. ਨਰਿੰਦਰ ਕੌਰ,...
Advertisement
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਪਲ ਅਤੇ ਪੀ ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿਖੇ ਕਰੀਅਰ ਗਾਈਡੈਂਸ ਸੈਸ਼ਨ ਕਰਵਾਏ ਗਏ। ਇਹ ਸੈਸ਼ਨ ਪ੍ਰਿੰਸੀਪਲ ਡਾ. ਨਰਿੰਦਰ ਕੌਰ, ਸੁਮਨ ਬੱਗਾ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ।
ਸਮਾਗਮ ਦੌਰਾਨ ਡਾ. ਮਹਿੰਦਰਪਾਲ ਕੌਰ ਸੰਧੂ ਅਤੇ ਡਾ. ਬਲਰਾਜ ਸਿੰਘ, ਚੰਦਨ ਜੈਨ ਅਤੇ ਰਾਜਿੰਦਰ ਸਿੰਘ ਚਾਨੀ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਾ ਮੁਖੀ ਖੇਤਰਾਂ, ਉੱਚ ਸਿੱਖਿਆ ਦੇ ਮੌਕੇ, ਸਰਕਾਰੀ ਨੌਕਰੀਆਂ, ਸਕਿੱਲ ਡਿਵੈਲਪਮੈਂਟ ਪ੍ਰੋਗਰਾਮਾਂ ਅਤੇ ਸਵੈ-ਰੁਜ਼ਗਾਰ ਦੇ ਬਦਲਾਂ ਬਾਰੇ ਜਾਣਕਾਰੀ ਦਿੱਤੀ ਗਈ।
Advertisement
Advertisement
