ਆਈਲੈੱਟਸ ਕੇਂਦਰਾਂ ਦੇ 12 ਮਾਲਕਾਂ ਖ਼ਿਲਾਫ਼ ਕੇਸ
ਮਾਲੇਰਕੋਟਲਾ: ਜ਼ਿਲ੍ਹਾ ਪ੍ਰਸ਼ਾਸਨ ਨੇ ਮਾਲੇਰਕੋਟਲਾ ਸ਼ਹਿਰ ’ਚ ਚੱਲਦੇ ਆਈਲੈਟਸ ਕੇਂਦਰਾਂ ਦੀ ਜਾਂਚ ਤੋਂ ਬਾਅਦ ਏਡੀਸੀ ਦੀ ਸ਼ਿਕਾਇਤ ’ਤੇ ਮਾਲੇਰਕੋਟਲਾ ਵਿੱਚ ਅਣ-ਅਧਿਕਾਰਤ ਚਲਦੇ ਅੱਠ ਆਈਲੈਟਸ ਸੈਂਟਰਾਂ ਦੇ 12 ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮਾਲੇਰਕੋਟਲਾ ‘ਚ ਪੈਂਦੇ ਆਈਲੈਟਸ, ਟਰੈਵਲ...
Advertisement
ਮਾਲੇਰਕੋਟਲਾ: ਜ਼ਿਲ੍ਹਾ ਪ੍ਰਸ਼ਾਸਨ ਨੇ ਮਾਲੇਰਕੋਟਲਾ ਸ਼ਹਿਰ ’ਚ ਚੱਲਦੇ ਆਈਲੈਟਸ ਕੇਂਦਰਾਂ ਦੀ ਜਾਂਚ ਤੋਂ ਬਾਅਦ ਏਡੀਸੀ ਦੀ ਸ਼ਿਕਾਇਤ ’ਤੇ ਮਾਲੇਰਕੋਟਲਾ ਵਿੱਚ ਅਣ-ਅਧਿਕਾਰਤ ਚਲਦੇ ਅੱਠ ਆਈਲੈਟਸ ਸੈਂਟਰਾਂ ਦੇ 12 ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮਾਲੇਰਕੋਟਲਾ ‘ਚ ਪੈਂਦੇ ਆਈਲੈਟਸ, ਟਰੈਵਲ ਏਜੰਸੀ, ਵੀਜ਼ਾ ਕੰਸਲਟੈਂਸੀ, ਈ-ਟਿਕਟਿੰਗ ਦੇ ਲਾਇਸੈਂਸ ਧਾਰਕਾਂ ਦੀ ਚੈਕਿੰਗ ਲਈ ਜ਼ਿਲ੍ਹੇ ਭਰ ਦੇ ਅੱਠ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਅਧਿਕਾਰੀਆਂ ਦੀ ਕਮੇਟੀ ਵੱਲੋਂ ਸ਼ਹਿਰ ਦੇ ਆਈਲੈਟਸ, ਇਮੀਗ੍ਰੇਸ਼ਨ ਕੰਸਲਟੈਂਸੀ, ਟਰੈਵਲ ਏਜੰਟਾਂ ਦੇ ਸੈਂਟਰਾਂ ਦੀ ਕੀਤੀ ਗਈ। ਇਸ ਦੌਰਾਨ ਅਣ-ਅਧਿਕਾਰਤ ਪਾਏ 8 ਆਈਲੈਟਸ ਸੈਂਟਰਾਂ ਦੇ 12 ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement