DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੋਹਣਜੀਤ ਸਿੰਘ ਸ਼ੇਰੋਂ ਅਤੇ ਹੋਰ ਪੀੜਤਾਂ ਦਾ ਮਾਮਲਾ; ਮੁੱਖ ਮੰਤਰੀ ਦੀ ਕੋਠੀ ਨੇੜੇ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਰੋਸ ਧਰਨਾ

ਧਰਨੇ 'ਚ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਕਾਸ਼ ਚੰਦ ਗਰਗ ਸਣੇ ਹੋਰ ਆਗੂ ਹੋਏ ਸ਼ਾਮਲ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਨੇੜੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਤੇ ਵਰਕਰ ਰੋਸ ਧਰਨਾ ਦਿੰਦੇ ਹੋਏ। ਫੋਟੋ: ਲਾਲੀ।
Advertisement

ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ, ਪਿੰਡ ਤੂਰਬੰਜ਼ਾਰਾ ਦੇ ਮ੍ਰਿਤਕ ਗੁਲਜ਼ਾਰ ਸਿੰਘ ਅਤੇ ਪਿੰਡ ਕਨੋਈ ਦੇ ਸਨਮਦੀਪ ਸਿੰਘ ਦੇ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਮੇਟੀ ਦੇ ਸੱਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਮੁੱਖ ਮੰਤਰੀ ਦੀ ਕੋਠੀ ਨੇੜੇ ਸੰਘਰਸ਼ ਦੇ 13ਵੇਂ ਦਿਨ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਧਰਨੇ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਇਨਸਾਫ਼ਪਸੰਦ ਲੋਕਾਂ ਨੇ ਸ਼ਮੂਲੀਅਤ ਕੀਤੀ।

ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਕਾਇਮ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਜੇਕਰ ਇਨਸਾਫ਼ ਮੰਗਣ ਵਾਲਿਆਂ ਨੂੰ ਹੀ ਤਸ਼ੱਦਦ ਦਾ ਸਾਹਮਣਾ ਕਰਨਾ ਪਵੇ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਮੋਹਣਜੀਤ ਸਿੰਘ ਸ਼ੇਰੋਂ ਨਾਲ ਹੋਏ ਕਥਿਤ ਪੁਲੀਸ ਤਸ਼ੱਦਦ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਸਿਆਸੀ ਸਰਪ੍ਰਸਤਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

Advertisement

ਉੱਥੇ ਹੀ ਐੱਸ ਜੀ ਪੀ ਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਆਦਿ ਆਗੂਆਂ ਨੇ ਮੰਗ ਕੀਤੀ ਕਿ ਸਨਮਦੀਪ ਸਿੰਘ ਕਨੋਈ ਦੇ ਮਾਮਲੇ ਵਿੱਚ ਪਰਿਵਾਰ ਨਾਲ ਹੋਈ ਜ਼ਿਆਦਤੀ ਅਤੇ ਗੁਲਜ਼ਾਰ ਸਿੰਘ ਤੂਰਬੰਜ਼ਾਰਾ ਦੀ ਮੌਤ ਦੇ ਮਾਮਲੇ ਦੀ ਵੀ ਨਿਰਪੱਖ ਜਾਂਚ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੀੜਤਾਂ ਨੂੰ ਇਨਸਾਫ਼ ਦੇਣ ਲਈ ਠੋਸ ਕਦਮ ਨਾ ਚੁੱਕੇ ਤਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement
×